Strong demonstration of Punjab Congress
ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ ‘ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।Strong demonstration of Punjab Congress
also read :- ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ
ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅੰਬਾਨੀ-ਅਡਾਣੀ ਨਾਲ ਰਲ ਕੇ ਦੇਸ਼ ਦੇ ਆਮ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ। ਸੇਬੀ ਦੀ ਚੇਅਰਮੈਨ ਬਾਰੇ ਵੀ ਹੁਣ ਹਿੰਡਨਬਰਗ ਰਿਪੋਰਟ ‘ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਆਪਣੇ ਪੈਸੇ ਅਡਾਣੀ ਦੇ ਸ਼ੇਅਰਾਂ ‘ਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਬਜਾਏ ਕਲੀਨ ਚਿੱਟ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਇਹ ਲੜਾਈ ਅਸੀਂ ਜਾਰੀ ਰੱਖਾਂਗੇ।Strong demonstration of Punjab Congress