ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਜੁੱਟੀ ਸਮੁੱਚੀ ਲੀਡਰਸ਼ਿਪ

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਜੁੱਟੀ ਸਮੁੱਚੀ ਲੀਡਰਸ਼ਿਪ

 Strong demonstration of Punjab Congress ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ […]

 Strong demonstration of Punjab Congress
ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ ‘ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।Strong demonstration of Punjab Congress

also read :- ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ

ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅੰਬਾਨੀ-ਅਡਾਣੀ ਨਾਲ ਰਲ ਕੇ ਦੇਸ਼ ਦੇ ਆਮ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ। ਸੇਬੀ ਦੀ ਚੇਅਰਮੈਨ ਬਾਰੇ ਵੀ ਹੁਣ ਹਿੰਡਨਬਰਗ ਰਿਪੋਰਟ ‘ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਆਪਣੇ ਪੈਸੇ ਅਡਾਣੀ ਦੇ ਸ਼ੇਅਰਾਂ ‘ਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਬਜਾਏ ਕਲੀਨ ਚਿੱਟ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਇਹ ਲੜਾਈ ਅਸੀਂ ਜਾਰੀ ਰੱਖਾਂਗੇ।Strong demonstration of Punjab Congress

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ