Strong tremors feltਪੰਜਾਬ, ਚੰਡੀਗੜ੍ਹ, ਹਿਮਾਚਲ, ਹਰਿਆਣਾ, ਦਿੱਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 1.34 ਮਿੰਟ ’ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਦੱਸਿਆ ਜਾ ਰਿਹਾ ਹੈ। ਜਦਕਿ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਫਿਲਹਾਲ ਅਜੇ ਤਕ ਕਿਸੇ ਪਾਸਿਓਂ ਭੂਚਾਲ ਕਾਰਣ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। Strong tremors felt
ALSO READ :- ਚੱਕਰਵਾਤ ਬਿਪਰਜੋਏ: ਪਾਕਿਸਤਾਨ ਦੇ ਤੱਟੀ ਖੇਤਰਾਂ ਤੋਂ ਨਿਕਾਸੀ ਸ਼ੁਰੂ
ਇਸ ਤੋਂ ਪਹਿਲਾਂ ਜਲੰਧਰ ਵਿਖੇ 28 ਮਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਝਟਕੇ ਸਵੇਰੇ ਲਗਭਗ 11.23 ’ਤੇ ਮਹਿਸੂਸ ਕੀਤੇ ਗਏ ਹਨ। ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਸਨ। ਉਸ ਸਮੇਂ ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਅਫਗਾਨਿਸਤਾਨ ਦੱਸਿਆ ਗਿਆ ਸੀ। ਜਿੱਥੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.2 ਰਿਕਾਰਡ ਕੀਤੀ ਗਈ ਸੀ। Strong tremors felt