Strong winds in Punjab ਦੂਜੇ ਪਾਸੇ ਕੱਲ੍ਹ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਕੁਝ ਥਾਵਾਂ ਉਤੇ ਕਣਕ ਦੀ ਫ਼ਸਲ ਵਿੱਛ ਗਈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਛਿੱਟੇ ਪੈਣ ਦੀ ਵੀ ਖ਼ਬਰ ਹੈ।
ਮੌਸਮ ਵਿਭਾਗ ਨੇ ਦਿੱਲੀ ਸਮੇਤ ਕਈ ਸੂਬਿਆਂ ਵਿਚ ਮੀਂਹ ਪੈਣ (Delhi Rainfall Alert) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ, ਦੱਖਣੀ ਤਾਮਿਲਨਾਡੂ, ਕੇਰਲਾ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਮੀਂਹ (Punjab Haryana Rianfall Alert) ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ ‘ਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦੂਜੇ ਪਾਸੇ ਕੱਲ੍ਹ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਕੁਝ ਥਾਵਾਂ ਉਤੇ ਕਣਕ ਦੀ ਫ਼ਸਲ ਵਿੱਛ ਗਈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਛਿੱਟੇ ਪੈਣ ਦੀ ਵੀ ਖ਼ਬਰ ਹੈ। ਅੱਜ ਸਵੇਰ ਤੋਂ ਹੀ ਪੰਜਾਬ ਵਿੱਚ ਮੌਸਮ ਬੱਦਲਵਾਈ ਵਾਲਾ ਬਣਿਆ ਰਿਹਾ। ਹਾਲਾਂਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੱਪ ਵੀ ਨਿਕਲੀ ਹੈ। ਤੇਜ਼ ਹਵਾ ਕਾਰਨ ਜਿਹੜੀ ਕਣਕ ਦੀ ਫ਼ਸਲ ਨੂੰ ਤਾਜ਼ਾ ਪਾਣੀ ਲੱਗਿਆ ਹੋਇਆ ਸੀ, ਉਹ ਜ਼ਮੀਨ ’ਤੇ ਵਿਛ ਗਈ।Strong winds in Punjabਇਸ ਦੇ ਨਾਲ ਹੀ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 28 ਫਰਵਰੀ ਦੀ ਸ਼ਾਮ ਤੋਂ ਪੱਛਮੀ ਹਿਮਾਲੀਅਨ ਖੇਤਰਾਂ ਭਾਵ ਪਹਾੜੀ ਰਾਜਾਂ ‘ਤੇ ਪੱਛਮੀ ਗੜਬੜੀ ਦਾ ਅਸਰ ਪਵੇਗਾ। ਇਸ ਕਾਰਨ 2 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।Strong winds in Punjab
ਦੂਜੇ ਪਾਸੇ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਤੋਂ ਪੂਰਬੀ ਭਾਰਤ ਵਿੱਚ ਤਿੰਨ ਤੋਂ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ-ਐਨਸੀਆਰ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ।
3 ਮਾਰਚ ਤੋਂ 5 ਮਾਰਚ ਦਰਮਿਆਨ ਵੱਖ-ਵੱਖ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੇ ਕੁਝ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਪਹਿਲਾਂ ਹੀ 40 ਡਿਗਰੀ ਤੋਂ ਉੱਪਰ ਰਹਿਣਾ ਸ਼ੁਰੂ ਹੋ ਗਿਆ ਹੈ।