Saturday, December 28, 2024

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

Date:

ਚੰਡੀਗੜ੍ਹ, 23 ਅਗਸਤ


 student police cadet ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।


ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ।


ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ  ਦਾ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ।

READ ALSO : ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ। ਇਹ ਸਕੀਮ ਸੂਬੇ ਦੇ 28  ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਿਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ।


ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ।


ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫ਼ਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਿਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ।


ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ  ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਿਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ।


 ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ।student police cadet


ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।student police cadet

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...