ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

ਮਾਨਸਾ, 03 ਫਰਵਰੀ :
ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਖਾਲੀ ਸੀਟਾਂ ਉਪਰ ਸਾਲ 2024-25 ਦੇ ਦਾਖਲੇ ਲਈ ਜਿਹੜੇ ਵਿਦਿਆਰਥੀਆਂ ਦੇ ਫਾਰਮ ਭਰੇ ਗਏ ਸਨ, ਉਨ੍ਹਾਂ ਦੇ ਰੋਲ ਨੰਬਰ ਆ ਗਏ ਹਨ।
ਉਨ੍ਹਾਂ ਦੱਸਿਆ ਕਿ 9ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਸਮਿਤੀ ਦੀ ਵੈਬਸਾਈਟ https://cbseitms.nic.in/2023/nvsix/1dmin3ard/1dmin3ard ਅਤੇ 11ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ https://cbseitms.nic.in/2023/nvsxi_11/1dmin3ard/1dmin3ard ’ਤੋਂ ਡਾਊਨਲੋਡ ਕਰ ਸਕਦੇ ਹਨ।  
ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੀਖਿਆ 10 ਫਰਵਰੀ 2024 ਨੂੰ ਸਵੇਰੇ 10:30 ਵਜੇ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 94785-47460 ਅਤੇ 98780-85025 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']