ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ

ਅੰਮ੍ਰਿਤਸਰ 29 ਮਾਰਚ 2014:—-ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜ਼ਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ।            ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ,ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜ਼ਾਂ ਵਿੱਚ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਮਕੱਸਦ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣਾ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਵਿੱਚ ਲੈਕਚਰ ਵੀ ਦਿੱਤੇ ਗਏ,ਜਿਸ ਵਿੱਚ ਸਥਾਪਿਤ ਕੀਤੀ ਗਈ ਵੋਟਰ ਹੈਲਪਲਾਈਨ ਐੱਪ ਅਤੇ 1950 ਟੋਲ ਫ੍ਰੀ ਨੰਬਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।  

[wpadcenter_ad id='4448' align='none']