ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੇ ਕੱਢਿਆ ਮਾਰਚ

ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੇ ਕੱਢਿਆ ਮਾਰਚ

ਬਠਿੰਡਾ, 23 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਬਹੁ ਤਕਨੀਕੀ ਕਾਲਜ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੀਤੀ ਗਈ । ਇਸ ਮੌਕੇ ਸਵੀਪ ਟੀਮ ਦੇ ਸਹਿਯੋਗ ਨਾਲ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੇ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ […]

ਬਠਿੰਡਾ, 23 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਬਹੁ ਤਕਨੀਕੀ ਕਾਲਜ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੀਤੀ ਗਈ ।

ਇਸ ਮੌਕੇ ਸਵੀਪ ਟੀਮ ਦੇ ਸਹਿਯੋਗ ਨਾਲ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੇ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵੋਟਰਾਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ।

ਇਸ ਦੌਰਾਨ ਸਵੀਪ ਟੀਮ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਸਵੀਪ ਟੀਮ ਮੈਂਬਰ ਵੱਲੋ ਜਿਨ੍ਹਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਬਹੁ ਤਕਨੀਕੀ ਕਾਲਜ ਦੇ ਪ੍ਰੋਫ਼ੈਸਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

Tags: