ਪੰਜਾਬ ਸਰਕਾਰ ਵੱਲੋਂ 16 ਫਰਵਰੀ ਨੂੰ ਸਪੈਂਗਲ ਸਟੋਨ ਧੂਰੀ ਵਿਖੇ ਕਰਵਾਈ ਜਾ ਰਹੀ ਹੈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ 16 ਫਰਵਰੀ ਨੂੰ ਸਪੈਂਗਲ ਸਟੋਨ ਧੂਰੀ ਵਿਖੇ ਕਰਵਾਈ ਜਾ ਰਹੀ ਹੈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ-ਡਿਪਟੀ ਕਮਿਸ਼ਨਰ

ਮਾਨਸਾ, 12 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ […]

ਮਾਨਸਾ, 12 ਫਰਵਰੀ:

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ।
ਡਿਪਟੀ ਕਮਿਸ਼ਨਰ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟ੍ਰੇਸ਼ਨ ਕਾਊਂਟਰ ਲਗਾਏ ਜਾਣਗੇ।

Tags:

Latest

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ