Sunday, December 29, 2024

ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ ‘ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Date:

ਅੰਮ੍ਰਿਤਸਰ 11 ਮਾਰਚ, — ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ ‘ਤੇ ਆਈ  51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਆਯੋਜਿਤ ਆਪਣੇ ਦੌਰੇ ਅਧੀਨ ਬਠਿੰਡਾ, ਫਿਰੋਜ਼ਪੁਰ, ਅਤੇ ਅੰਮ੍ਰਿਤਸਰ ਦੀ ਯਾਤਰਾ ਦੌਰਾਨ ਸਿੱਖ ਧਰਮ ਦੇ ਸ਼ਾਨਦਾਰ ਇਤਿਹਾਸ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਜਾਣਿਆ।

ਝਾਰਖੰਡ ਦੇ ਵਿਦਿਆਰਥੀ ਨੁਮਾਇੰਦੇ 9 ਮਾਰਚ, 2024 ਦੀ ਸਵੇਰ ਨੂੰ ਪੰਜਾਬ ਪਹੁੰਚੇ। ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਪਹੁੰਚਣ ‘ਤੇ ਝਾਰਖੰਡ ਦੇ ਨੌਜਵਾਨ ਡੈਲੀਗੇਟਾਂ ਦਾ ਵਾਈਸ ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਪਰਿਵਾਰ ਵੱਲੋਂ ਰਵਾਇਤੀ ਪੰਜਾਬੀ ਸੰਗੀਤ ਨਾਲ ਸਵਾਗਤ ਕੀਤਾ ਗਿਆ। ਯਾਤਰਾ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਇਤਿਹਾਸਕ ਕਿਲਾ ਮੁਬਾਰਕ ਅਤੇ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ। ਅਗਲੇ ਦਿਨ ਯੁਵਾ ਸੰਗਮ ਝਾਰਖੰਡ ਦੇ ਨੁਮਾਇੰਦਿਆਂ ਨੇ ਕੌਮੀ ਸ਼ਹੀਦੀ ਸਮਾਰਕ, ਹੁਸੈਨੀਵਾਲਾ ਬਾਰਡਰ ਵਿਖੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ।

ਦੌਰੇ ਦੇ ਤੀਜੇ ਦਿਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੇ ਜਲਿਆਂਵਾਲਾ ਬਾਗ਼ ਦਾ ਦੌਰਾ ਕੀਤਾ ਅਤੇ ਮਾਤ੍ਰਭੂਮੀ ਦੇ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਵਿਦਿਆਰਥੀਆਂ ਨੇ ਜਾਤ-ਪਾਤ ਅਤੇ ਰੰਗਾਂ ਦੇ ਭੇਦਭਾਵ ਦੀਆਂ ਬੰਧਨਾਂ ਨੂੰ ਤੋੜਦਿਆਂ ਪੰਜਾਬ ਦੇ ਆਪਣੇ ਦੋਸਤਾਂ ਨਾਲ ਜ਼ਮੀਨ ‘ਤੇ ਬੈਠ ਕੇ ਲੰਗਰ ਛਕਿਆ। ਇਸ ਤੋਂ ਬਾਅਦ ਸ਼ਾਮ ਨੂੰ ਝਾਰਖੰਡ ਦੇ ਵਿਦਿਆਰਥੀਆਂ ਨੇ ਅਟਾਰੀ-ਵਾਹਗਾ ਸਰਹੱਦ ਦੀ ਯਾਤਰਾ ਕੀਤੀ ਅਤੇ ਰੀਟਰੀਟ ਸਮਾਰੋਹ ਵਿੱਚ ਹਿੱਸਾ ਲਿਆ। ਸ਼ਾਨਦਾਰ ਰੀਟਰੀਟ ਸਮਾਰੋਹ ਵਿੱਚ  ਨੌਜਵਾਨ ਵਿਦਿਆਰਥੀਆਂ ਵਿੱਚ ਆਪਸੀ ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਪ੍ਰਫੁੱਲਤ ਹੋਈ। ਇਸ ਦੌਰੇ ਦੌਰਾਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਬਾਰੇ ਜਾਣੂ ਕਰਵਾਇਆ ਗਿਆ।

ਆਪਣੇ ਤਿੰਨ ਦਿਨਾਂ ਦੌਰੇ ਦੌਰਾਨ, ਨੌਜਵਾਨਾਂ ਨੂੰ ਬ੍ਰਿਗੇਡੀਅਰ ਪਵਨ ਬਜਾਜ, ਸੇਵਾਮੁਕਤ, ਡੀਆਈਜੀ, ਐਸਐਚਕਿਊ ਬੀਐਸਐਫ ਫ਼ਿਰੋਜ਼ਪੁਰ, ਅਤੇ ਬੀਐਸਐਫ ਅੰਮ੍ਰਿਤਸਰ ਸੈਕਟਰਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਡੀਆਈਜੀ ਨੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਆਉਣ ਵਾਲੇ ਤਿੰਨ ਦਿਨਾਂ ਵਿੱਚ ਝਾਰਖੰਡ ਦੇ ਨੌਜਵਾਨ ਨੁਮਾਇੰਦੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ; ਸਪੋਰਟਸ ਅਥਾਰਟੀ ਆਫ਼ ਇੰਡੀਆ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ – ਪਟਿਆਲਾ;  ਰੌਕ ਗਾਰਡਨ, ਚੰਡੀਗੜ੍ਹ ਸਮੇਤ ਪੰਜਾਬ ਦੇ ਹੋਰ ਧਾਰਮਿਕ ਅਤੇ ਸੈਰ ਸਪਾਟਾ ਸਥਾਨਾਂ ਦਾ ਦੌਰਾ ਕਰਨਗੇ।

ਯੁਵਾ ਸੰਗਮ ਪੜਾਅ 4 ਪ੍ਰੋਗਰਾਮ ਦੀ ਇਹ ਯੋਜਨਾ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਦੁਆਰਾ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਜਿਵੇਂ ਕਿ ਸੱਭਿਆਚਾਰ, ਸੈਰ-ਸਪਾਟਾ, ਰੇਲਵੇ, ਸੂਚਨਾ ਅਤੇ ਪ੍ਰਸਾਰਣ, ਯੁਵਾ ਮਾਮਲੇ ਅਤੇ ਖੇਡ, ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੇ ਤਹਿਤ, ਪੰਜਾਬ ਕੇਂਦਰੀ ਯੂਨੀਵਰਸਿਟੀ ਪੰਜਾਬ ਸੂਬੇ ਦੇ ਨੋਡਲ ਸੰਸਥਾ ਵਜੋਂ ਝਾਰਖੰਡ ਦੇ ਨੌਜਵਾਨਾਂ ਦੇ ਸਮੂਹ ਦੀ ਮਹਿਮਾਨ ਨਿਵਾਜ਼ੀ ਅਤੇ ਯਾਤਰਾ ਦੇ ਪ੍ਰਬੰਧਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...