Students will speak ‘Jai Hind’
ਇਸ ਆਜ਼ਾਦੀ ਦਿਹਾੜੇ ਤੋਂ ਹਰਿਆਣਾ ਦੇ ਸਕੂਲਾਂ ‘ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਹਰਿਆਣਾ ਦੇ ਸਕੂਲਾਂ ‘ਚ ਹੁਣ ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ। ਦੱਸ ਦੇਈਏ ਕਿ ਇਹ ਫੈਸਲਾ
15 ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ‘ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਵਧਾਉਣ ਲਈ ਲਿਆ ਗਿਆ ਹੈ।
ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਰਿਆਣਾ ਦੇ ਸਾਰੇ ਸਕੂਲਾਂ ‘ਚ ਲਾਗੂ ਹੋਵੇਗਾ। ਹਰਿਆਣਾ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਰਾਜ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ। ਸਰਕੂਲਰ ‘ਚ ਕਿਹਾ ਗਿਆ ਹੈ ਕਿ ‘ਜੈ ਹਿੰਦ’ ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਦਿੱਤਾ ਸੀ ਅਤੇ ਆਜ਼ਾਦੀ ਤੋਂ ਬਾਅਦ ਇਸ ਨੂੰ ਹਥਿਆਰਬੰਦ ਬਲਾਂ ਨੇ ਸਲਾਮੀ ਵਜੋਂ ਅਪਣਾਇਆ ਸੀ।Students will speak ‘Jai Hind’
also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ
ਹਰਿਆਣਾ ਸਰਕਾਰ ਨੇ ਦਿੱਤੇ ਇਹ ਤਰਕ
* ਇਸ ਨਾਲ ਵਿਦਿਆਰਥੀਆਂ ‘ਚ ਦੇਸ਼ਭਗਤੀ ਦੀ ਭਾਵਨਾ ਵਧੇਗੀ
* ਵਿਦਿਆਰਥੀਆਂ ‘ਚ ਦੇਸ਼ ਦੇ ਪ੍ਰਤੀ ਸਨਮਾਨ ਵਧੇਗਾ।
*‘ਜੈ ਹਿੰਦ’ ਕਹਿਣ ਨਾਲ ਵਧੇਗੀ ਏਕਤਾ
* ਅਨੁਸ਼ਾਸਨ ਅਤੇ ਸਨਮਾਨ ‘ਚ ਵੀ ਵਾਧਾ ਹੋਵੇਗਾ
* ਪ੍ਰੰਪਾਵਾਂ ਦਾ ਵੀ ਵਧੇਗਾ ਸਨਮਾਨ
* ‘ਜੈ ਹਿੰਦ’ ਕਹਿਣ ਨਾਲ ਵਧੇਗੀ ਇੱਕਜੁਟਤਾStudents will speak ‘Jai Hind’