ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।Students wrote a letter to CM Hon
ਵਿਦਿਆਰਥੀਆਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪਛਾਣੇ ਗਏ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕਾਨੂੰਨ ਦੇ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਬੰਧਤ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਕਰਕੇ ਪ੍ਰਭਾਵਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਕਾਲਤ ਕਰਨ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਚਿੱਠੀ ਵਿੱਚ ਧੋਖਾਧੜੀ ‘ਚ ਸ਼ਾਮਲ ਇਮੀਗ੍ਰੇਸ਼ਨ ਸਲਾਹਕਾਰਾਂ ਦੀ ਜਾਂਚ ਕਰਨ ਲਈ ਇੱਕ ਟਾਸਕ ਫੋਰਸ ਦੀ ਸਥਾਪਨਾ ਦੀ ਮੰਗ ਕੀਤੀ ਹੈ।Students wrote a letter to CM Hon
ਪੰਜਾਬੀ ਵਿਦਿਆਰਥੀਆਂ ਨੇ ਸੀਐਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।Students wrote a letter to CM Hon
also read :- ਮੌਸਮ ਵਿਭਾਗ ਵੱਲੋਂ ਪੰਜਾਬ ‘ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਿੱਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ।