Saturday, January 18, 2025

ਪੰਜਾਬ ਵਿੱਚ ਖੇਤੀ-ਮਸ਼ੀਨਰੀ ‘ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

Date:


• ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਚੰਡੀਗੜ੍ਹ, 25 ਜੂਨ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ‘ਤੇ ਕੰਮ ਕਰ ਰਿਹਾ ਹੈ।।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...