ਅੰਮ੍ਰਿਤਸਰ 13 ਜੂਨ 2024 —
ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵਲੋਂ ਪਸ਼ੂ ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਦੇ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ: ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਦੇ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ( ਮੱਝਾਂ, ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੂਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 70% ਅਤੇ ਜਨਰਲ ਲਾਭ ਪਾਤਰੀਆਂ ਨੂੰ 50% ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਫਾਰਮਰ 1 ਪਸ਼ੂ ਤੋਂ ਲੈ ਕੇ 5 ਪਸ਼ੂਆਂ ਤੱਕ ਦਾ ਬੀਮਾ ਕਰਵਾ ਸਕਦਾ ਹੈ ਇਸ ਸਕੀਮ ਅਧੀਨ ਪ੍ਰਤੀ ਪਸ਼ੂ ਦੀ ਕੀਮਤ 70000/- ਰੁਪਏ ਨਿਰਧਾਰਤ ਕਿਤੀ ਗਈ ਹੈ। ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉੱਤਪਾਦਕ ਜਿਸਨੇ ਬੈਂਕ ਤੋਂ ਡੇਅਰੀ ਕਰਜਾ ਲਿਆ ਹੈ ਜਾਂ ਨਹੀਂ ਲਿਆ ਹੈ ਕਿਸਾਨ ਕਰੈਡਿਟ ਕਾਰਡ ਲਿਆ ਹੈ ਜਾਂ ਨਹੀਂ ਲਿਆ ਹੈ ਲਾਭ ਲੈ ਸਕਦਾ ਹੈ।
ਇਸ ਸਕੀਮ ਅਧੀਨ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ, ਮੋਬਾਇਲ ਨੰ- 8360906797 ਸ੍ਰੀਮਤੀ ਅਦਿੱਤੀ- 7888932092 ਨਾਲ ਸੰਪਰਕ ਕੀਤਾ ਜਾ ਸਕਦਾ ਹੈ।