Sucha Singh was killed
ਹੁਸ਼ਿਆਰਪੁਰ ਤੋਂ ਐਨਕਾਊਂਟਰ (encounter) ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।
ਹੁਸ਼ਿਆਰਪੁਰ ਤੋਂ ਐਨਕਾਊਂਟਰ (encounter) ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।
ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ।
also read :- ਭਾਰ ਘਟਾਉਣ ਤੇ ਕਬਜ਼ ਤੋਂ ਨਿਜ਼ਾਤ ਪਾਉਣ ਲਈ ਰੋਜ਼ਾਨਾ ਨਾਸ਼ਤੇ ‘ਚ ਕਰੋ ਪਪੀਤੇ’ ਦਾ ਸੇਵਨ !
ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।Sucha Singh was killed