ਕਿਸਾਨਾਂ ਲਈ ਖੁਸ਼ਖ਼ਬਰੀ, ਮਾਨ ਸਰਕਾਰ ਨੇ ਗੰਨੇ ਦੀਆਂ ਕੀਮਤਾਂ ‘ਚ ਕੀਤਾ ਵਾਧਾ

Punjab newly elected Panchayats

Sugarcane Price

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਤੋਂ ਬਾਅਦ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨ ਖੁਸ਼ ਹੋ ਜਾਣਗੇ। ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਲਗਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਨੂੰ ਲੈ ਕੇ ਹੁਣ ਸੂਬਾ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫਸਲ ਦੀ ਦੇਸ਼ ਭਰ ਵਿੱਚ ਸਭ ਤੋਂ ਵੱਧ ਕੀਮਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਗੰਨੇ ਦੀਆਂ ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਸੀ.ਐਮ ਮਾਨ ਨੇ ਲਿਖਿਆ- “ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫ਼ਾ! ਗੰਨੇ ਦੀ ਕੀਮਤ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਸੀ.ਐਮ ਮਾਨ ਨੇ ਅੱਗੇ ਲਿਖਿਆ- ਹੁਣ ਪੰਜਾਬ ਦੇ ਗੰਨਾ ਉਤਪਾਦਕ ਹੋਣਗੇ। ਭਾਰਤ ਵਿੱਚ ਸਭ ਤੋਂ ਵੱਧ ਰੇਟ ਦਿੱਤੇ ਜਾਣਗੇ, ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।

ਸਰਕਾਰ ਵੱਲੋਂ ਕਿਸਾਨਾਂ ਨੂੰ ਤਾਂ ਖੁਸ਼ ਕਰਨ ਲਈ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ ਪਰ ਹੁਣ ਵੇਖਣਾ ਹੋਵੇਗਾ ਕਿ ਕਿਸਾਨ ਸਰਕਾਰ ਵੱਲੋਂ ਦਿੱਤੇ ਇਸ ਤੋਹਫ਼ੇ ਤੋਂ ਕਿੰਨੇ ਕੁ ਖੁਸ਼ ਹੋਣਗੇ? ਇਸ ਦੇ ਨਾਲ ਇਹ ਵੀ ਦੇਖਣਾ ਅਹਿਮ ਰਹੇਗਾ ਕਿ ਆਉਣ ਵਾਲੇ ਸਮੇਂ ‘ਚ ਸਰਕਾਰ ਵੱਲੋਂ ਹੋਰ ਕਿਹੜੀਆਂ ਮੰਗਾਂ ਮੰਨੀਆਂ ਜਾਣਗੀਆਂ।

Read Also : ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Sugarcane Price