Thursday, January 9, 2025

BSF ਦੇ ਜਵਾਨ ਨੇ ਦੋ ਗੋਲ਼ੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ

Date:

Suicide by shooting

ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਸੈਕਟਰ ਗੁਰਦਾਸਪੁਰ ਅਧੀਨ ਬੀ. ਐੱਸ. ਐੱਫ਼.-113 ਬਟਾਲੀਅਨ ਦੇ ਜਵਾਨ ਨੇ ਸਰਕਾਰੀ ਰਾਈਫਲ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੀਮਾ ਸੁਰੱਖਿਆ ਬਲ ਦੀ 113 ਬਟਾਲੀਅਨ ਦੇ ਬੀ. ਓ. ਪੀ. ਆਬਾਦ ਵਿਖੇ ਡਿਊਟੀ ‘ਤੇ ਤਾਇਨਾਤ ਜਵਾਨ ਰਾਜਬੀਰ ਸਿੰਘ ਵਾਸੀ ਸਾਂਖਾ, ਕਠੂਆ, ਜ਼ਿਲ੍ਹਾ ਜੰਮੂ ਸਵੇਰੇ ਆਪਣੇ ਸਾਥੀ ਸਮੇਤ ਇਲਾਕੇ ’ਚ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੇ ਆਪ ਨੂੰ ਦੋ ਗੋਲ਼ੀਆਂ ਮਾਰ ਕੇ ਖ਼ੁਦਕੁਸ਼ੀ ਕਰ ਲਈ।Suicide by shooting

also read :- ‘ਅਸੀਂ 5 ਕਰੋੜ ਲਾ ਕੇ ਡਾਕਟਰ ਬਣੇ, ਮਰੀਜ਼ਾਂ ਤੋਂ ਕਮਿਸ਼ਨ ਖਾਵਾਂਗੇ’, ਬੇਸ਼ਰਮੀ ‘ਤੇ ਉੱਤਰੇ ਡਾਕਟਰ ਦੀ ਇੰਝ ਕੀਤੀ ਅਨਮੋਲ ਕਵਾਤਰਾ ਨੇ ਬੋਲਤੀ ਬੰਦ

ਉਕਤ ਸਿਪਾਹੀ ਅਪ੍ਰੈਲ ਦੇ ਪਹਿਲੇ ਹਫ਼ਤੇ ਇਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ’ਤੇ ਪਰਤਿਆ ਸੀ। ਉਹ ਸਾਲ 2014 ਵਿੱਚ ਬੀ. ਐੱਸ. ਐੱਫ. ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ । ਘਟਨਾ ਤੋਂ ਬਾਅਦ ਬੀ. ਐੱਸ. ਐੱਫ਼. ਦੇ ਜਵਾਨਾਂ ਅਤੇ ਅਧਿਕਾਰੀਆਂ ਵਿੱਚ ਸੋਗ ਦੀ ਲਹਿਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬੀ. ਐੱਸ. ਐੱਫ਼ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਘੜਮਕੋਟ ਚੌਂਕੀ ਦੇ ਇੰਚਾਰਜ ਅੰਗਰੇਜ਼ ਸਿੰਘ ਮੌਕੇ ’ਤੇ ਪਹੁੰਚ ਗਏ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।Suicide by shooting

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...