ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਰੱਖੇ ਗਏ ਭੋਗ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਵੁਕ ਵਿਖਾਈ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ਭਗਤ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਕੋਲ ਕੋਈ ਲਫ਼ਜ਼ ਨਹੀਂ ਹਨ ਕਿ ਉਹ ਸੰਗਤ ਦਾ ਧੰਨਵਾਦ ਕਰ ਸਕਣ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਸੰਗਤ ਨੇ ਮੇਰੇ ਪਿਤਾ ਨੂੰ ਦਿੱਤਾ ਹੈ, ਮੇਰੇ ਕੋਲ ਲਫ਼ਜ਼ ਨਹੀਂ ਹਨ ਕਿ ਮੈਂ ਧੰਨਵਾਦ ਕਰ ਸਕਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਦੇ ਸੰਬੰਧਾਂ ਬਾਰੇ ਕਈ ਕਹਾਣੀਆਂ ਸੁਣੀਆਂ ਹਨ। ਮੈਨੂੰ ਲੱਗਦਾ ਹੈ ਕਿ ਪੰਜਾਬ ਵਿਚ ਹਰ ਘਰ ਦਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਕੋਈ ਨਾ ਕੋਈ ਸੰਬੰਧ ਰਿਹਾ ਹੋਵੇਗਾ। Sukhbir Badal got emotional on the occasion
ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਦੁੱਖ਼ ਵੰਡਾਉਣ ਲਈ ਸਾਡੇ ਕੋਲ ਆ ਰਹੀ ਹੈ। ਬਾਦਲ ਸਾਬ੍ਹ ਨੇ ਹਮੇਸ਼ਾ ਭਾਈਚਾਰੇ ਨਾਲ ਰਹਿਣਾ ਸਿਖਾਇਆ ਹੈ, ਉਹ ਹਰ ਧਰਮ ਦਾ ਸਤਿਕਾਰ ਕਰਦੇ ਸਨ। ਸਾਰੇ ਧਰਮ ਦੇ ਲੋਕਾਂ ਨੂੰ ਬਾਦਲ ਸਾਬ੍ਹ ਆਪਣਾ ਸਮਝਦੇ ਸਨ। ਮਹਾਪੁਰਖਾਂ ਦਾ ਹੱਥ ਹਮੇਸ਼ਾ ਹੀ ਮੇਰੇ ਪਿਤਾ ‘ਤੇ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਾਦਲ ਸਾਬ੍ਹ ਨੇ ਹਮੇਸ਼ਾ ਮੈਨੂੰ ਇਕੋ ਗੱਲ ਸਿਖਾਈ ਹੈ ਕਿ ਕਿਸੇ ਨਾਲ ਵੀ ਗੁੱਸਾ ਨਹੀਂ ਕਰਨਾ। Sukhbir Badal got emotional on the occasion
also read :- ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ
ਅੱਗੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਹਮੇਸ਼ਾ ਕਹਿੰਦੇ ਸਨ ਕਿ ਦੇਸ਼ ਤਾਂ ਹੀ ਤਕੜਾ ਹੋਵੇਗਾ ਜੇ ਪੰਜਾਬ ਤਕੜਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਨੇ ਆਪਣੀ ਸਾਰੀ ਜ਼ਿੰਦਗੀ ਗ਼ਰੀਬਾਂ ਅਤੇ ਕਿਸਾਨਾਂ ਦੀ ਸੇਵਾ ਵਿਚ ਸਮਰਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਵਰਗੇ ਬਣਨਾ ਪਰਮਾਤਮਾ ਦੀ ਬਹੁਤ ਜ਼ਿਆਦਾ ਬਖ਼ਸ਼ੀਸ਼ ਦੀ ਲੋੜ ਹੈ। ਮੈਂ ਕੋਸ਼ਿਸ਼ ਕਰਾਂਗਾ ਕਿ ਮੈਂ ਬਾਦਲ ਸਾਬ੍ਹ ਦੇ ਵਿਖਾਈ ਹੋਏ ਰਸਤੇ ‘ਤੇ ਚੱਲ ਸਕਾਂ। ਮੈਂ ਬਾਦਲ ਸਾਬ੍ਹ ਵਰਗੇ ਬਣਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਭਰੀ ਸੋਗ ਸਭਾ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਤੋਂ ਮੁਆਫ਼ੀ ਵੀ ਮੰਗੀ। ਸੁਖਬੀਰ ਬਾਦਲ ਨੇ ਸੰਬੋਧਨ ਵਿਚ ਕਿਹਾ ਕਿ ਮੈਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ ਜਾਣੇ-ਅਣਜਾਣੇ ਵਿਚ ਮੇਰੇ ਕੋਲੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਨੂੰ ਮੁਆਫ਼ ਕਰਨਾ। ਜੇ ਸਾਡੇ ਪਰਿਵਾਰ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਸਾਡੇ ਪਰਿਵਾਰ ਨੂੰ ਮੁਆਫ਼ ਕਰ ਦੇਣਾ। Sukhbir Badal got emotional on the occasion