Saturday, January 18, 2025

ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ , ਸਜ਼ਾ ਹੋਈ ਪੂਰੀ

Date:

Sukhbir Badal Punishment

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਆਪਣੀ ਸਜ਼ਾ ਪੂਰੀ ਹੋਣ ‘ਤੇ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ, ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕਰਨਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕੀਤੇ ਜਾਣਗੇ।

ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸੇਵਾ ਨਿਭਾਈ ਹੈ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾ ਕੇ ਆਪਣੀ ਸਜ਼ਾ ਪੂਰੀ ਕਰਨਗੇ।

Read Also : ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਤੋਂ ਬਾਅਦ ਕਿਸੇ ਵੇਲੇ ਵੀ ਅਸਤੀਫਾ ਹੋ ਸਕਦਾ ਮੰਜ਼ੂਰ
ਸਜ਼ਾ ਸੁਣਾਉਂਦਿਆਂ ਹੋਇਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਮੁੜ ਗਠਨ ਹੋਣਾ ਚਾਹੀਦਾ ਹੈ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

Sukhbir Badal Punishment

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...