Sukhbir Badal said this about farmers ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।Sukhbir Badal said this about farmers
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਬਿਆਨ ਤੇ ਅਕਾਲੀ ਦਲ ਦੇ ਪ੍ਰਧਾਨ ਨੇ ਪੁੱਛਿਆ ਕਿ ਮੁੱਖ ਮੰਤਰੀ ਕਿਸਦੀ ਉਡੀਕ ਕਰ ਰਹੇ ਹਨ ? ਸੂਬੇ ਵਿਚ ਅੱਧੇ ਤੋਂ ਵੱਧ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਜੋ ਸਭ ਨੂੰ ਦਿਸ ਰਹੀ ਹੈ। ਖੇਤੀਬਾੜੀ ਮਾਹਿਰਾਂ ਨੇ ਵੀ ਇਸਦੀ ਪੁਸ਼ਟੀ ਕੀਤੀਹੈ।
also read : ਬੇਮੌਸਮੀ ਬਰਸਾਤ ਨੇ ਕਿਸਾਨ ਕੀਤੇ ਨਰਾਜ਼, ਫਸਲਾਂ ਹੋਈਆਂ ਪੂਰੀ ਤਰਾਂ ਤਬਾਹ !
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ’ਦਿੱਲੀ ਮਾਡਲ’ ਅਨੁਸਾਰ ਫਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ ਅਤੇ ਇਸਨੂੰ ਪਿਛਲੇ ਸਾਲ ਵਾਂਗੂ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਗਿਰਦਾਵਰੀ ਦੀ ਉਡੀਕ ਕਰਨ ਦੀ ਥਾਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਕਣਕ ਤੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ।Sukhbir Badal said this about farmers