ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ‘ਚ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਇਸ ‘ਚ 15 ਜੂਨ ਤੋਂ 15 ਅਕਤੂਬਰ ਤੱਕ ਕੇਂਦਰੀ ਪੂਲ ਤੋਂ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਗਈ ਹੈ।Mann wrote a letter to the center
ਪੰਜਾਬ ‘ਚ ਝੋਨੇ ਦੇ ਸੀਜ਼ਨ ਦੌਰਾਨ ਇਸ ਵਾਰ ਬਿਜਲੀ ਦੀ ਮੰਗ 15500 ਮੈਗਾਵਾਟ ਤੱਕ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਚਿੱਠੀ ‘ਚ ਲਿਖਿਆ ਕਿ ਪੰਜਾਬ ਕੋਲ ਆਪਣੇ ਸਰੋਤਾਂ ਤੋਂ ਸਿਰਫ 6500 ਮੈਗਾਵਾਟ ਬਿਜਲੀ ਦੀ ਪੈਦਾ ਹੁੰਦੀ ਹੈ। ਇਸ ਲਈ ਸਾਨੂੰ ਵਾਧੂ ਬਿਜਲੀ ਦੀ ਲੋੜ ਹੈ।Mann wrote a letter to the center
also rea :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 june,2023) Today Hukamnama Darbar Sahib JI
ਉਨ੍ਹਾਂ ਕਿਹਾ ਕਿ ਬਿਜਲੀ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਵਾਸਤੇ ਪੈਦਾ ਕੀਤੇ ਜਾਂਦੇ ਝੋਨੇ ਲਈ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਨੇ ਪੰਜਾਬ ‘ਚ ਘੱਟ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਲੋੜ ਪਵੇਗੀ। ਇਸ ਨੂੰ ਲੈ ਕੇ ਹੀ ਮੁੱਖ ਮੰਤਰੀ ਮਾਨ ਵੱਲੋਂ ਕੇਂਦਰ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ।Mann wrote a letter to the center