ਸੁਖਬੀਰ ਸਿੰਘ ਬਾਦਲ ਨੇ ਕੀਤੀ ਬੰਦੀ ਸਿੰਘ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ

Sukhbir Singh Badal

ਅੰਮ੍ਰਿਤਸਰ।
07 ਅਗਸਤ 2023


ਮਾਲਕ ਸਿੰਘ ਘੁੰਮਣ

ਲੰਬੇ ਸਮੇਂ ਤੋਂ ਸਜ਼ਾ ਭੁਗਤ ਰਹੇ ਗੁਰਦੀਪ ਸਿੰਘ ਖੇੜਾ ਪਿਛਲੇ ਕੁੱਝ ਦਿਨਾਂ ਤੋਂ ਸਹਿਤ ਖ਼ਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੇਰੇ ਇਲਾਜ ਹਨ’।
ਜਿੱਥੇ ਅੱਜ ਸ਼੍ਰੋਮਣੀ ਅਕਾਲੀ ਦਬ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਆਪਣੀ ਫੇਸਬੁੱਕ ਤੇ ਆਪਣੇ ਵਿਚਾਰ ਸਾਝੇ ਕਰਦੇ ਹੋਏ ਲਿਖਿਆ ਕਿ ” ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ “ਬੰਦੀ ਸਿੰਘ” ਭਾਈ ਗੁਰਦੀਪ ਸਿੰਘ ਖੈੜਾ ਜੀ ਨਾਲ ਅੱਜ ਮੁਲਕਾਤ ਕੀਤੀ। ਕਾਨੂੰਨਨ ਆਪਣੀ ਬਣਦੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਭਾਈ ਸਾਹਿਬ 33 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ ਪਰ ਦਿਲ ਦੀ ਤਕਲੀਫ਼ ਹੋਣ ਕਰਕੇ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਰਦਾਰ ਪਰਕਾਸ਼ ਸਿੰਘ ਬਾਦਲ ਜੀ ਨੇ ਨਿੱਜੀ ਤੌਰ ‘ਤੇ ਯਤਨ ਕਰਕੇ ਭਾਈ ਸਾਹਿਬ ਨੂੰ ਕਰਨਾਟਕਾ ਦੀ ਗੁਲਬਰਗਾ ਜੇਲ੍ਹ ਵਿੱਚੋਂ ਪੰਜਾਬ ਵਿੱਚ ਲਿਆਂਦਾ ਗਿਆ ਸੀ।Sukhbir Singh Badal

ਇਹ ਵੀ ਪੜ੍ਹੋ: ਦੁਨੀਆ ਜਲਦ ਵੇਖੇਗੀ ਟਵੀਟਰ ਦੇ ਮਾਲਕ Elon Musk ‘ਤੇ ਫੇਸਬੁੱਕ ਦੇ ਮਾਲਕ Mark Zuckerberg ਦਾ ਅਸਲੀ ਘੋਲ, ਦੋਨੋਂ ਲੰਬੇ ਸਮੇਂ ਤੋਂ ਕਰ ਰਹੇ ਹਨ…

ਸਰਕਾਰੀ ਹਸਪਤਾਲ ਦੇ ਜਰਨਲ ਵਾਰਡ ਵਿੱਚ ਦਾਖ਼ਲ ਭਾਈ ਸਾਹਿਬ ਨੂੰ ਚੜ੍ਹਦੀ ਕਲਾ ਵਿੱਚ ਦੇਖ ਕੇ ਖੁਸ਼ੀ ਹੋਈ। ਪਰ ਗ਼ਲਬਾਤ ਦੌਰਾਨ ਪਤਾ ਲੱਗਾ ਕਿ ਹਸਪਤਾਲ ਦੇ ਮੌਜੂਦਾ ਵਾਰਡ ਵਿੱਚ ਉਨ੍ਹਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਹਸਪਤਾਲ ਪ੍ਰਸਾਸ਼ਨ ਨੂੰ ਭਾਈ ਸਾਹਿਬ ਨੂੰ ਕਿਸੇ ਹੋਰ ਵਾਰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲਈ ਬੰਦੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ। ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।”

ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਪਿਛਲੇ ਲੰਬੇ ਸਮੇਂ ਤੋਂ ਬੰਧੀ ਸਿੰਘਾਂ ਦੀ ਰਿਹਾਈ ਲਈ ਆਪਣੀ ਅਵਾਜ ਬੁਲੰਦ ਕਰ ਰਹੇ ਹਨ। Sukhbir Singh Badal

[wpadcenter_ad id='4448' align='none']