Thursday, January 9, 2025

ਨਰਾਇਣ ਸਿੰਘ ਚੌੜੇ ਨੇ ਸੁਖਬੀਰ ਬਾਦਲ ਤੇ ਨਹੀਂ ਸਗੋਂ ਦਰਬਾਰ ਸਾਹਿਬ ਤੇ ਕੀਤਾ ਹੈ ਹਮਲਾ – ਬਿਕਰਮ ਮਜੀਠੀਆ

Date:

Sukhbir Singh Badal Golden Temple Firing 

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਅਨੁਸਾਰ ਦੂਸਰੇ ਦਿਨ ਆਪਣੀ ਸਜ਼ਾ ਭੁਗਤਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਸਿੱਖ ਆਗੂ ਨਾਰਾਇਣ ਸਿੰਘ ਚੋੜੇ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਇਸ ਦੌਰਾਨ ਉਹ ਗੋਲੀ ਦਰਬਾਰ ਸਾਹਿਬ ਦੇ ਬਾਹਰ ਗੇਟ ਤੇ ਪੱਥਰ ਨੂੰ ਜਾ ਲੱਗੀ ਜਿਸ ਤੋਂ ਬਾਅਦ ਲਗਾਤਾਰ ਹੀ ਇਸ ਤੇ ਸਿਆਸਤ ਵੀ ਗਰਮਾਈ ਹੋਈ ਹੈ ਅਤੇ ਪੁਲਿਸ ਪ੍ਰਸ਼ਾਸਨ ਤੇ ਵੀ ਸਵਾਲ ਖੜੇ ਹੋ ਰਹੇ ਹਨ। ਦੂਸਰੇ ਪਾਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਰਬਾਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੁਲਿਸ ਪ੍ਰਸ਼ਾਸਨ ਤੇ ਸਵਾਲ ਖੜੇ ਕੀਤੇ ਉੱਥੇ ਹੀ ਨਰਾਇਣ ਸਿੰਘ ਚੋੜੇ ਦੇ ਭਰਾ ਦੇ ਲਿੰਕ ਕਾਂਗਰਸ ਨਾਲ ਹੋਣ ਦੇ ਸਬੂਤ ਵੀ ਜਾਹਿਰ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ਤੇ ਨਹੀਂ ਇਹ ਹਮਲਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਹੋਇਆ ਹੈ। ਅਤੇ ਨਰੈਣ ਸਿੰਘ ਚੋੜਾ ਖਾਲੀਸਤਾਨੀ ਸਮਰਥਕ ਨਹੀਂ ਨਰਾਇਣ ਸਿੰਘ ਚੋੜਾ ਪਾਕਿਸਤਾਨ ਦਾ ਆਈਐਸਆਈ ਏਜੰਟ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਾਰਾਇਣ ਸਿੰਘ ਚੋੜਾ ਦੇ ਭਰਾ ਦੇ ਲਿੰਕ ਕਾਂਗਰਸ ਨੇਤਾ ਸੁਖਜਿੰਦਰ ਰੰਧਾਵਾ ਨਾਲ ਹਨ ਅਤੇ ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਦੇ ਉੱਪਰ ਪਈਆਂ ਹੋਈਆਂ ਹਨ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਪੁਲਿਸ ਦਾ ਸਭ ਤੋਂ ਵੱਡਾ ਫੇਲੀਅਰ ਹੈ ਕਿ ਪੁਲਿਸ ਦੀ ਹਾਜ਼ਰੀ ਦੇ ਵਿੱਚ ਅਜਿਹੀ ਘਟਨਾ ਵਾਪਰੇ ਉਹਨਾਂ ਕਿਹਾ ਕਿ ਨਰਾਇਣ ਸਿੰਘ ਚੋੜਾ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਏਜੰਸੀਆਂ ਦੀਆਂ ਨਿਗਾਹਾਂ ਨਾਰਾਇਣ ਸਿੰਘ ਚੌੜਾ ਦੇ ਉੱਪਰ ਹੁੰਦੀਆਂ ਹਨ ਲੇਕਿਨ ਅੱਜ ਜਦੋਂ ਨਰਾਇਣ ਸਿੰਘ ਤੋੜਾ ਦਰਬਾਰ ਸਾਹਿਬ ਆਇਆ ਉਦੋਂ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਸਨ ਇਹ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਹਨ।

Read Also : ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਖਾਲਿਸਤਾਨੀ ਸਮਰਥਕ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਕੀਤੀ। ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਗੇਟ ‘ਤੇ ਬੈਠ ਸੇਵਾ ਕਰ ਰਹੇ ਸਨ। ਸਿੱਖਾਂ ਦੀ ਸਰਵਉੱਚ ਅਦਾਲਤ ਅਕਾਲ ਤਖ਼ਤ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਇਹ ਸਜ਼ਾ ਸੁਣਾਈ ਹੈ।

ਘਟਨਾ ਦੌਰਾਨ ਜਿਵੇਂ ਹੀ ਹਮਲਾਵਰ ਨੇ ਉਸ ‘ਤੇ ਗੋਲੀਬਾਰੀ ਕੀਤੀ ਤਾਂ ਸਿਵਲ ਵਰਦੀ ‘ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਚੁੱਕ ਲਿਆ। ਜਿਸ ਕਾਰਨ ਗੋਲੀ ਹਰਿਮੰਦਰ ਸਾਹਿਬ ਦੀ ਕੰਧ ਨਾਲ ਲੱਗ ਗਈ। ਸੁਖਬੀਰ ਬਾਦਲ ਇਸ ਤੋਂ ਬਚ ਗਏ।

ਇਸ ਤੋਂ ਬਾਅਦ ਹਮਲਾਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਸੁਖਬੀਰ ਬਾਦਲ ਨੂੰ ਤੁਰੰਤ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ। ਹਰਿਮੰਦਰ ਸਾਹਿਬ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Sukhbir Singh Badal Golden Temple Firing 

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 08 ਜਨਵਰੀ 2025

Hukamnama Sri Harmandir Sahib Ji ਜੈਤਸਰੀ ਮਹਲਾ ੫ ॥ ਆਏ ਅਨਿਕ...

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...