Sukhpal Khaira
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਕਾਬਿਲੇਗੌਰ ਹੈ ਕਿ ਡਰੱਗ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਸੀ। ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਇਥੇ ਖਾਸ ਗੱਲ ਹੈ ਕਿ ਅਜੇ ਸੁਖਪਾਲ ਖਹਿਰਾ ਜੇਲ੍ਹ ਵਿੱਚੋਂ ਬਾਹਰ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਉਪਰ ਇੱਕ ਨਵਾਂ ਕੇਸ ਦਰਜ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਦੱਸ ਦਈਏ ਕੇ NDPS ਮਾਮਲੇ ਦੇ ਵਿਚ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਹੁੰਦੀ ਹੈ ਅਤੇ ਇਹ ਪੂਰਾ ਮਾਮਲਾ 2015 ਦਾ ਦਸਿਆ ਜਾ ਰਿਹਾ ਹੈ ਜਿਸ ਨੂੰ ਸੁਖਪਾਲ ਖਹਿਰਾ ਦਾ ਨਾਮ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਓਹਨਾ ਦੀ ਚੰਡੀਗ੍ਹੜ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਭੁਲੱਥ ਤੋੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਡੀ ਰਾਹਤ ਦਿੰਦਿਆਂ ਜਮਾਨਤ ਦਿੱਤੀ ਗਈ
READ ALSO:ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ,ਸ਼ਰਾਬੀ ਨੇਪਾਲੀ ਜੁੱਤੀਆਂ ਸਣੇ ਗੁਰਦੁਆਰੇ ‘ਚ ਹੋਏ ਦਾਖਲ..
Sukhpal Khaira