CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਭਲਕੇ ਅਬੋਹਰ ‘ਚ ਦੇਵੇਗਾ ਰੋਸ ਧਰਨਾ

Date:

ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਅਬੋਹਰ ਵਿੱਚ ਧਰਨਾ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਇਸ ਧਰਨੇ ਦੀ ਅਗਵਾਈ ਕਰਾਂਗਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ  ਸ਼੍ਰੋਮਣੀ ਅਕਾਲੀ ਦਲ ,ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ। ਬਾਦਲ ਨੇ ਇਹ ਐਲਾਨ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਕੀਤਾ। ਉਹ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿਚ ਕੀਤਾ ਹੈ। Sukhveer singh badal

Also Read ਅੱਜ ਆਸਟ੍ਰੇਲੀਆ ਪਹੁੰਚਣਗੇ PM ਮੋਦੀ, ਅਲਬਾਨੀਜ਼ ਬੋਲੇ-ਉਹਨਾਂ ਦੀ ਮੇਜ਼ਬਾਨੀ ਕਰਨਾ ਮਾਣ ਦੀ ਗੱਲ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਪ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਗੁਪ ਚੁੱਪ ਤਰੀਕੇ ਰਾਜਸਥਾਨ ਨੂੰ ਸਰੰਡਰ ਕਰਨ ਦੇ ਕੀਤੇ ਕਰਾਰ ਤੇ ਲੁੱਟ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਇਹਨਾਂ ਰਿਪੋਰਟਾਂ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਪਰ ਇਕ ਦਿਨ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ। Sukhveer singh badal

ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਸਰੰਡਰ ਹੈ, ਜੋ ਇਸ ਵੱਲੋਂ ਪੰਜਾਬ ਅਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਅਗਵਾਈ ਕੀਤੀ ਤੇ ਇਹ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ ਤੇ ਭਗਵੰਤ ਮਾਨ ਇਸ ਲੁੱਟ ਪ੍ਰਤੀ ਅੱਖਾਂ ਮੀਟਦੇ ਰਹੇ ਹਨ।Sukhveer singh badal

ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪਣੇ ਆਕਾ ਕੇਜਰੀਵਾਲ ਦੀ ਹਦਾਇਤ ’ਤੇ ਭਗਵੰਤ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ’ਤੇ ਸਹੀ ਪਾਈ ਹੈ ,ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ। ਇਸ ਤੋਂ ਪਹਿਲਾਂਨੇ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਵਿਚ ਥਾਂ ਮੰਗ ਕੇ ਚੰਡੀਗੜ੍ਹ ’ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...