Summons reissued to Majithia
ਬਹੁ-ਕਰੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ 30 ਜੁਲਾਈ ਨੂੰ ਮੁੜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 18 ਜੁਲਾਈ ਅਤੇ 20 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਪਰੀਮ ਕੋਰਟ ’ਚ ਸੁਣਵਾਈ ਦੀ ਗੱਲ ਆਖ ਕੇ ਮਜੀਠੀਆ SIT ਅੱਗੇ ਪੇਸ਼ ਨਹੀਂ ਹੋਏ ਸਨ।Summons reissued to Majithia
ਇਸ ਸਬੰਧੀ ਮਜੀਠੀਆ ਨੇ SIT ਨੂੰ ਇਕ ਪੱਤਰ ਭੇਜ ਕੇ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਖ਼ਿਲਾਫ਼ ਸੁਪਰੀਮ ਕੋਰਟ ’ਚ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐੱਸ. ਐੱਲ. ਪੀ.) ਦੇ ਮਾਮਲੇ ’ਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਮਾਣਯੋਗ ਸੁਪਰੀਮ ਕੋਰਟ ’ਚ ਮਜੀਠੀਆ ਨੂੰ ਸਮਾਂ ਮਿਲ ਗਿਆ ਹੈ।Summons reissued to Majithia
ALSO READ :- ਕੇਂਦਰੀ ਬਜਟ ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਿਹਾ ” ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ “
ਇਧਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਤੁਰੰਤ ਪ੍ਰਭਾਵ ਨਾਲ ਸੰਮਨ ਜਾਰੀ ਕਰ ਕੇ 30 ਜੁਲਾਈ ਨੂੰ ਪੇਸ਼ ਹੋਣ ਲਈ ਬੁਲਾ ਲਿਆ ਹੈ।