Sunder Sham Arora joined the Congress again
ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸ਼ਾਮ ਸੁੰਦਰ ਅਰੋੜਾ ਨੂੰ ਰਿਸ਼ਵਤ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਲਗਾਏ ਗਏ ਸਨ।
ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਿੰਡ ਗੜ੍ਹਦੀਵਾਲਾ ਦੇ ਰਹਿਣ ਵਾਲੇ ਹਨ। 1980 ਦੇ ਦਹਾਕੇ ‘ਚ ਉਹ ਗੜ੍ਹਦੀਵਾਲਾ ਛੱਡ ਕੇ ਹੁਸ਼ਿਆਪੁਰ ਚਲੇ ਗਏ, ਜਿੱਥੇ ਉਨ੍ਹਾਂ ਨੇ ਕੋਤਵਾਲੀ ਬਾਜ਼ਾਰ ‘ਚ ਦੁਕਾਨ ਖੋਲ੍ਹੀ ਸੀ। ਬਾਅਦ ਵਿੱਚ ਉਨ੍ਹਾਂ ਇਕ ਗੈਸ ਏਜੰਸੀ ਖੋਲ੍ਹੀ ਅਤੇ ਨਾਲ ਹੀ ਜ਼ਮੀਨ ਦੀ ਖ਼ਰੀਦੋ-ਫਰੋਖਤ ਦਾ ਕੰਮ ਸ਼ੁਰੂ ਕੀਤਾ। 2002 ਸ਼ਾਮ ਸੁੰਦਰ ਅਰੋੜਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਪਰ ਹਾਰ ਗਏ। ਉਨ੍ਹਾਂ ਨੇ 2007 ਵਿੱਚ ਚੋਣ ਨਹੀਂ ਲੜੀ। ਸਾਲ 2012 ‘ਚ ਕਾਂਗਰਸ ਵੱਲੋਂ ਚੋਣ ਲੜੀ ਅਤੇ ਜਿੱਤ ਮਿਲੀ। 2017 ਦੀਆਂ ਚੋਣਾਂ ਵਿੱਚ ਵੀ ਸੁੰਦਰ ਸ਼ਾਮ ਅਰੋੜਾ ਨੂੰ ਜਿੱਤ ਹਾਸਲ ਹੋਈ। ਅਰੋੜਾ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੂੰ ਹਰਾਇਆ ਸੀ।Sunder Sham Arora joined the Congress again
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2024)
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਉਦਯੋਗ ਮੰਤਰੀ ਬਣਾਇਆ ਗਿਆ ਸੀ। ਹਾਲਾਂਕਿ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ। ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2023 ‘ਚ ਭਾਜਪਾ ਦਾ ਪੱਲਾ ਫੜ ਲਿਆ ਸੀ ਅਤੇ ਅੱਜ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ ਹੈ।Sunder Sham Arora joined the Congress again