ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ 

Date:

ਚੰਡੀਗੜ੍ਹ, 13 ਅਕਤੂਬਰ: 

Supply of pure water ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। 

ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਇਸ ਸਮੇਂ 15 ਸਰਫੇਸ ਵਾਟਰ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 1718 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਮੁਹੱਈਆ ਹੋ ਜਾਵੇਗੀ। ਜਿੰਪਾ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 

ਜਿੰਪਾ ਨੇ ਦੱਸਿਆ ਕਿ ਇਨ੍ਹਾਂ 15 ਪ੍ਰੋਜੈਕਟਾਂ ਵਿਚੋਂ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ 3 ਪ੍ਰੋਜੈਕਟ ਮੰਡੋਲੀ ਪਾਬਰਾ, ਭਵਰਾ ਅਤੇ ਨਾਨੋਵਾਲ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 318 ਕਰੋੜ ਰੁਪਏ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਰਾਹੀਂ 408 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਫਰਵਰੀ 2024 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। 

READ ALSO : ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

ਇਸੇ ਤਰ੍ਹਾਂ ਅਨੰਦਪੁਰ ਸਾਹਿਬ ਵਿਚ 1 ਪ੍ਰਜੋਕੈਟ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਵਿੱਚ 38.98 ਕਰੋੜ ਰੁਪਏ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਜਿੰਪਾ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ 2 ਅਤੇ ਜ਼ਿਲ੍ਹਾ ਫਿਰੋਜ਼ਪੁਰ ਅਧੀਨ 1 ਪ੍ਰਜੋਕੈਟ ਦੇ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਵਿੱਚ 554.25 ਕਰੋੜ ਰੁਪਏ ਦੀ ਲਾਗਤ ਨਾਲ 436 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਜਾਣੀ ਹੈ। 

ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਅਧੀਨ ਚੱਲ ਰਹੇ 8 ਸਰਫੇਸ ਵਾਟਰ ਪ੍ਰਜੋਕੈਟਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿੰਪਾ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਦੇ ਆਦੇਸ਼ ਦਿੱਤੇ।Supply of pure water

ਜਲ ਸਪਲਾਈ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਨੂੰ ਵੀ ਰਿਵੀਊ ਕੀਤਾ। ਮੀਟਿੰਗ ਵਿੱਚ ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।Supply of pure water

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...