Sunday, January 19, 2025

ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ

Date:

Support given to himselfਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਸ਼ਯਪ ਰਾਜਪੂਤ ਸਮਾਜ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ‘ਆਪ’ ਆਗੂ ਬਲਤੇਜ ਸਿੰਘ ਪਨੂੰ ਦੀ ਹਾਜ਼ਰੀ ’ਚ ਐਤਵਾਰ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਈਚਾਰੇ ਦੇ ਲੋਕਾਂ ਨੇ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਦਾ ਵੀ ਵਾਅਦਾ ਕੀਤਾ। ਕਸ਼ਯਪ ਰਾਜਪੂਤ ਸਮਾਜ ਦੇ ਪ੍ਰਧਾਨ ਜਥੇ. ਸੁਖਬੀਰ ਸਿੰਘ ਸ਼ਾਲੀਮਾਰ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ 70 ਸਾਲ ਪੰਜਾਬ ਨੂੰ ਲੁੱਟਿਆ ਪਰ ਆਮ ਆਦਮੀ ਪਾਰਟੀ ਨੇ ਆਪਣੇ ਵਿਕਾਸ ਕਾਰਜਾਂ ਰਾਹੀਂ ਵਿਖਾ ਦਿੱਤਾ ਹੈ ਕਿ ਪੰਜਾਬ ਦਾ ‘ਖਜ਼ਾਨਾ ਖਾਲੀ’ ਨਹੀਂ ਹੈ। ਜੇਕਰ ਕਮੀ ਸੀ ਤਾਂ ਪਿਛਲੀਆਂ ਸਰਕਾਰਾਂ ਵਿਚ ਨੇਕ-ਨੀਅਤ ਦੀ ਕਮੀ ਸੀ, ਜਿਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੀਆਂ ਹੀ ਜੇਬਾਂ ਭਰੀਆਂ। ਉਨ੍ਹਾਂ ਕਿਹਾ ਕਿ ਕਸ਼ਯਪ ਰਾਜਪੂਤ ਸਮਾਜ ਗਰੀਬ ਸਮਾਜ ਹੈ ਅਤੇ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਚੋਣਾਂ ਤੋਂ ਬਾਅਦ ਉਹ ‘ਆਪ’ ਸਰਕਾਰ ਨਾਲ ਮਿਲ ਕੇ ਆਪਣੇ ਸਮਾਜ ਦੀ ਤਰੱਕੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂਆਂ ਨੇ ਹਮੇਸ਼ਾ ਸਮਾਜ ਦੇ ਹਾਸ਼ੀਏ ’ਤੇ ਪਏ ਸਮੂਹਾਂ ਨੂੰ ਨਜ਼ਰਅੰਦਾਜ਼ ਕੀਤਾ ਪਰ ਆਮ ਆਦਮੀ ਪਾਰਟੀ ਸਿੱਖਿਆ ਅਤੇ ਬਰਾਬਰ ਮੌਕਿਆਂ ਜ਼ਰੀਏ ਸਮਾਜ ਦੇ ਹਰ ਵਰਗ ਦਾ ਵਿਕਾਸ ਕਰ ਰਹੀ ਹੈ।Support given to himself

also read :- ਬੂਥ ਕੈਪਚਰਿੰਗ ਵਾਲੇ ਬਿਆਨ ’ਤੇ ਬੋਲੇ ਅਮਨ ਅਰੋੜਾ,

ਇਸ ਮੌਕੇ ਪ੍ਰਭਾਵਸ਼ਾਲੀ ਆਗੂ ਰਸ਼ਪਾਲ ਸਿੰਘ ਰਾਜੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਸਪਾ ਵਰਗੀ ਪਾਰਟੀ ਨੇ ਵੀ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਭੁੱਲ ਕੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਨ ਵਾਲੇ ਅਕਾਲੀ ਦਲ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਚੱਲ ਰਹੀ ਹੈ ਅਤੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ, ਉਸ ਦਾ ਅਸੀਂ ਸਮਰਥਨ ਕਰ ਰਹੇ ਹਾਂ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੀ ਈਮਾਨਦਾਰ ਰਾਜਨੀਤੀ ਦੀ ਕਾਮਯਾਬੀ ਹੈ। ਉਸ ਦੀ ‘ਕੰਮ ਦੀ ਰਾਜਨੀਤੀ’ ਹਰ ਪਾਸੇ ਜਿੱਤ ਰਹੀ ਹੈ। ਕਸ਼ਯਪ ਰਾਜਪੂਤ ਸਮਾਜ ਦੇ ਸਹਿਯੋਗ ਨਾਲ ਅਸੀਂ ਮਜ਼ਬੂਤ ​​ਹੋਏ ਹਾਂ। ਹੁਣ ਸੁਸ਼ੀਲ ਕੁਮਾਰ ਰਿੰਕੂ ਸਮਾਜ ਦੇ ਹਰ ਵਰਗ ਦੇ ਸਮਰਥਨ ਨਾਲ ਜਲੰਧਰ ਲੋਕ ਸਭਾ ਸੀਟ ਜਿੱਤਣਗੇ ਅਤੇ ਸੰਸਦ ਵਿਚ ਹਰ ਵਰਗ ਦੀ ਨੁਮਾਇੰਦਗੀ ਕਰਨਗੇ।Support given to himself

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...