ਸੁਮੈਧ ਸੈਣੀ ਨੂੰ ਸੁਪਰੀਮ ਕੋਰਟ ਦਾ ਝਟਕਾ… ਮੁਲਤਾਨੀ ਕਤਲ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਰੱਦ

Supreme Court blow to Sumaidh Saini

Supreme Court blow to Sumaidh Saini
ਦੇਸ਼ ਦੀ ਸੁਪਰੀਮ ਕੋਰਟ ਨੇ ਸਾਬਕਾ ਡੀ.ਜੀ.ਪੀ. (DGP) ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ’ਚ ਵੱਡਾ ਝਟਕਾ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਸੁਮੇਧ ਸੈਣੀ ਨੇ ਮੁਲਤਾਨੀ ਨੂੰ ਅਗਵਾ ਅਤੇ ਕਤਲ ਕਰਨ ਮਾਮਲੇ ’ਚ ਐੱਫ਼. ਆਈ. ਆਰ. (FIR) ਰੱਦ ਕਰਨ ਲਈ ਪਟੀਸ਼ਨ ਦਾਈਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਸੈਣੀ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੈਣੀ ਖ਼ਿਲਾਫ਼ ਦਰਜ ਕੀਤੀ ਗਈ ਨਵੀਂ ਐੱਫ਼. ਆਈ. ਆਰ. ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।Supreme Court blow to Sumaidh Saini

also read :- ਮੰਤਰੀ ਧਾਲੀਵਾਲ ਨੇ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੰਕਜ ਮਿੱਥਲ ਦੇ ਬੈਂਚ ਨੇ ਕਿਹਾ ਕਿ ਮਾਮਲੇ ਵਿੱਚ ਦਾਖ਼ਲ ਕੀਤੇ ਜਾ ਰਹੇ ਇਕ ਦੋਸ਼ ਪੱਤਰ ਦੇ ਮੱਦੇਨਜ਼ਰ ਉਹ ਐੱਫਆਈਆਰ ਵਿਚ ਦਖ਼ਲ ਨਹੀਂ ਦੇਣਾ ਚਾਹੇਗੀ। ਸਿਖ਼ਰਲੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 8 ਸਤੰਬਰ, 2020 ਦੇ ਫੈਸਲੇ ਵਿਚ ਦਰਜ ਟਿੱਪਣੀ ਅਤੇ ਨਤੀਜਾ ਹੇਠਲੀ ਅਦਾਲਤ ਵਿੱਚ ਕਾਰਵਾਈ ਦੇ ਰਾਹ ਵਿਚ ਨਹੀਂ ਆਉਣਗੇ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸੈਣੀ ਦੀ ਸਜ਼ਾ ਦਾ ਰਾਹ ਸਾਫ਼ ਹੋ ਗਿਆ ਹੈ।Supreme Court blow to Sumaidh Saini

[wpadcenter_ad id='4448' align='none']