Thursday, January 16, 2025

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

Date:

ਚੰਡੀਗੜ੍ਹ, 26 ਜੁਲਾਈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ  ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ।  ਮੰਤਰੀ ਨੇ ਕਿਹਾ ਕਿ ਹਰਪ੍ਰੀਤ ਸੇਖੋਂ ਵੱਲੋਂ ਮਰਹੂਮ ਸੁਰਿੰਦਰ ਛਿੰਦਾ ਨੁੰ ਸਮਰਪਿਤ  ਗੀਤ ਲਿਖ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ।

ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ  ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ।

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ।

 ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ।

ਇਸ ਮੌਕੇ ਸਾਬਕਾ ਸੰਸਦ  ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ,  ਐਮ.ਐਲ.ਏ ਆਤਮਾ ਨਗਰ ਕੁਲਵੰਤ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ,  ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ।

ਇਹ ਸਮਾਗਮ ਸੁਰਿੰਦਰ ਛਿੰਦਾ ਦੀ ਸਦੀਵੀ ਵਿਰਾਸਤ ਅਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਸੀ।

Share post:

Subscribe

spot_imgspot_img

Popular

More like this
Related

ਰਾਤ ਦਾ ਖਾਣਾ ਛੱਡਣ ਨਾਲ਼ ਹੁੰਦੇ ਨੇ ਕਮਾਲ ਦੇ ਫ਼ਾਇਦੇ , ਜਾਣੋ

Dinner Skipping Benefits  ਜਿਸ ਤਰ੍ਹਾਂ ਸਵੇਰੇ ਨਾਸ਼ਤਾ ਨਾ ਕਰਨ ਦੀ...

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ‘ਤੇ ਹੋਇਆ ਹਮਲਾ ! ਹਮਲੇ ‘ਚ ਲੱਗੀਆਂ ਗੰਭੀਰ ਸੱਟਾਂ

Saif Ali Khan Attack ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ...