Surinder Shinda No More ਅੱਜ ਬੱਧਵਾਰ ਦਾ ਦਿਨ ਪੰਜਾਬੀ ਸੰਗੀਤ ਜਗਤ ਲਈ ਬੇਹੱਦ ਮੰਦਭਾਗੀ ਖ਼ਬਰ ਲੈ ਕੇ ਆਇਆ ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸੁਰਿੰਦਰ ਛਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋਂ: ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ‘ਮੌੜ’ ਫ਼ਿਲਮ ਲਈ ਦਿੱਤੀਆਂ ਵਧਾਈਆਂ
ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਲਿਖਿਆ, ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ .. ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖਾਮਸ਼ ਹੋ ਗਈ। ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ … ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ‘ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਵਾਹਿਗੁਰੂ ਵਾਹਿਗੁਰੂ Surinder Shinda No More