Wednesday, January 1, 2025

ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

Date:

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।  Surjan Chatha arrested

ਉਸ ਸਮੇਂ ਪੁਲਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਸ ਨੇ ਬੀਤੀ ਰਾਤ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ। Surjan Chatha arrested

also read:- ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।Surjan Chatha arrested

Share post:

Subscribe

spot_imgspot_img

Popular

More like this
Related

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ...

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ...

ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ...