ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ*

ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ*

ਐਸ ਏ ਐਸ ਨਗਰ, 25 ਅਗਸਤ: ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾ ਕੇ ਪੰਜਾਬ ਹਾਕੀ ਲੀਗ (ਪੀ ਐਚ ਐਲ) 2024 ਵਿੱਚ ਛੇਵੀਂ ਜਿੱਤ ਹਾਸਲ ਕਰਦੇ ਹੋਏ ਆਪਣੇ ਖਾਤੇ ਵਿੱਚ 17 ਅੰਕ ਹਾਸਲ ਕਰ ਲਏ ਹਨ ਅਤੇ ਪੰਜਾਬ ਹਾਕੀ ਲੀਗ ਵਿੱਚ ਦੂਜੇ ਨੰਬਰ ਤੇ ਚਲ ਰਹੀ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ […]

ਐਸ ਏ ਐਸ ਨਗਰ, 25 ਅਗਸਤ:

ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾ ਕੇ ਪੰਜਾਬ ਹਾਕੀ ਲੀਗ (ਪੀ ਐਚ ਐਲ) 2024 ਵਿੱਚ ਛੇਵੀਂ ਜਿੱਤ ਹਾਸਲ ਕਰਦੇ ਹੋਏ ਆਪਣੇ ਖਾਤੇ ਵਿੱਚ 17 ਅੰਕ ਹਾਸਲ ਕਰ ਲਏ ਹਨ ਅਤੇ ਪੰਜਾਬ ਹਾਕੀ ਲੀਗ ਵਿੱਚ ਦੂਜੇ ਨੰਬਰ ਤੇ ਚਲ ਰਹੀ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਮੈਚ ਵਿੱਚ ਸੁਰਜੀਤ ਹਾਕੀ ਅਕੈਡਮੀ ਦੇ ਸਹਿਜਪ੍ਰੀਤ ਸਿੰਘ ਨੂੰ ਮੈਚ ਦਾ ਬੇਹਤਰੀਨ ਖਿਡਾਰੀ ਐਲਾਨਿਆ ਗਿਆ।

ਸੁਰਜੀਤ ਹਾਕੀ ਅਕੈਡਮੀ ਨੇ ਮੈਚ ਦੇ ਸ਼ੁਰੂ ਤੋਂ ਹੀ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 11ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਕੁਸ਼ਲ ਸ਼ਰਮਾ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਸੁਰਜੀਤ ਅਕੈਡਮੀ 1-0 ਨਾਲ ਅੱਗੇ ਸੀ।ਮੋਹਾਲੀ ਨੇ ਲਗਾਤਾਰ ਦੋ ਪੈਨਲਟੀ ਕਾਰਨਰ ਰਾਹੀਂ ਗੋਲ ਕਰਨ ਦੇ ਮੌਕੇ ਗਵਾਏ। ਖੇਡ ਦੇ 48ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਅਜੇਪਾਲ ਸਿੰਘ ਨੇ ਬੇਹਤਰੀਨ ਗੋਲ ਕਰਕੇ ਸਕੋਰ 2-0 ਕਰਕੇ ਮੈਚ ਜਿੱਤ ਲਿਆ।

ਅੱਜ ਦੇ ਮੈਚਾਂ ਦਾ ਮੁੱਖ ਮਹਿਮਾਨ ਨਵਦੀਪ ਗਿੱਲ (ਖੇਡ ਲੇਖਕ) ਪੀਆਰਓ ਪੰਜਾਬ ਸਰਕਾਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।ਇਸ ਮੌਕੇ ਤੇ ਉਲੰਪੀਅਨ ਰਜਿੰਦਰ ਸਿੰਘ, ਅਸ਼ਫਾਕ ਉਲਾ ਖਾਨ, ਕੁਲਬੀਰ ਸਿੰਘ ਮੈਂਬਰ ਹਾਕੀ ਪੰਜਾਬ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਕਰਨਦੀਪ ਸੰਧੂ, ਅਵਤਾਰ ਸਿੰਘ ਅਤੇ ਹੋਰ ਹਾਕੀ ਪ੍ਰੇਮੀ ਹਾਜ਼ਰ ਸਨ।

Tags:

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ