Thursday, January 16, 2025

ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ

Date:

Surjit Kaur filled nomination

ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੀਟ ਲਈ ਕਈ ਲੋਕਾਂ ਨੇ ਦਾਅਵਾ ਪੇਸ਼ ਕੀਤਾ ਸੀ ਅਤੇ ਸਾਰਿਆਂ ਨਾਲ ਗੱਲਬਾਤ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ। ਪਤੀ ਦੀ ਮੌਤ ਤੋਂ ਬਾਅਦ ਵੀ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਸਾਦਾ ਜੀਵਨ ਬਤੀਤ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ।

ਨਾਮਜ਼ਦਗੀ ਦਾਖ਼ਲ ਕਰਨ ਜਾ ਰਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੀ ਹੈ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਜਿੱਤੇਗੀ | ਇਹ ਚੋਣ ਅਸੀਂ ਵੱਡੇ ਫਰਕ ਨਾਲ ਜਿੱਤਾਂਗੇ।Surjit Kaur filled nomination

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ। ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਆਸ਼ਿਰਵਾਦ ਲਿਆ ਅਤੇ ਫਿਰ ਭਾਰਗੋ ਕੈਂਪ ਵਿਚ ਸਥਿਤ ਕਬੀਰ ਮੰਦਿਰ ਵਿਚ ਮੱਥਾ ਵੀ ਟੇਕਿਆ। 

also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ

ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ ਸਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।Surjit Kaur filled nomination

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...