ਪੰਜ ਤੱਤਾਂ ‘ਚ ਵਿਲੀਨ ਹੋਏ ਸਾਹਿਤਕਾਰ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

Surjit Patar merged in five elements

 Surjit Patar merged in five elements

ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।

ਮਸ਼ਹੂਰ ਸਾਹਿਤਕਾਰ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਾਹਿਤਕਾਰ ਸੁਰਜੀਤ ਪਾਤਰ ਨੂੰ ਤੌਪਾਂ ਦੀ ਸਲਾਮੀ ਦਿੱਤੀ ਗਈ। ਆਏ ਹੋਏ ਲੋਕਾਂ ਨੇ ਸੁਰਜੀਤ ਪਾਤਰ ਲਈ ਨਾਅਰੇ ਵੀ ਲਗਾਏ।Surjit Patar merged in five elements

also read :- ਜੇਕਰ ਤੁਸੀਂ ਵੀ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਨੁਕਤੇ, ਮਿਲੇਗੀ ਰਾਹਤ

ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Surjit Patar merged in five elements

[wpadcenter_ad id='4448' align='none']