Tuesday, January 7, 2025

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ, 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

Date:

Surjit Patar passed away

ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਜਾਣਕਾਰੀ ਮੁਤਾਬਕ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸ਼ਾਹ ਲਏ ਹਨ।

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।Surjit Patar passed away

ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੀ।

also read :- ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਸੁਰਜੀਤ ਪਾਤਰ ਨੂੰ  2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।  1979 ਵਿੱਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿੱਚ ਸਾਹਿਤ ਅਕਾਦਮੀ ਅਵਾਰਡ, 1999 ਵਿੱਚ ਪੰਚਾਨੰਦ ਅਵਾਰਡ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ, ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Surjit Patar passed away

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...