ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 30 ਅਗਸਤ 2024— ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ […]

ਅੰਮ੍ਰਿਤਸਰ, 30 ਅਗਸਤ 2024—

ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ ਮੌਕੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਗਊ ਨਾਲ ਸੁਣਿਆ ਅਤੇ ਗਰਮੀ ਦੇ ਸੀਜਨ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਗਈ ਬੇਹਤਰ ਕਾਰਗੁਜ਼ਾਰੀ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਾਰ ਰਿਕਾਰਡ ਸਪਲਾਈ ਵਿਭਾਗ ਨੇ ਨਿਰਵਿਘਨ ਦਿੱਤੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੀਐਸਪੀਸੀਐਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਾਨਸੂਨ ਦੇ ਬਾਵਜੂਦ ਨਮੀ ਵਾਲੀਆਂ ਸਥਿਤੀਆਂ ਅਤੇ ਘਰ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੇ ਮੰਗ ਵਿੱਚ ਭਾਰੀ ਵਾਧਾ ਹੋਇਆ ਸੀ ਪਰ ਬਿਜਲੀ ਵਿਭਾਗ ਦੀ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰੰਬਧਨ ਦਾ ਨਤੀਜਾ ਹੈ ਕਿ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ।  ਸ: ਈ ਟੀ ਓ ਨੇ ਦੱਸਿਆ ਕਿ ਪਿਛਲੇ ਦਿਨੀ ਬਿਜਲੀ ਦੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੇ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਰਾਜ ਵਿਆਪੀ ਚੈਕਿੰਗ ਮੁਹਿੰਮ ਦੌਰਾਨ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 50781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਉਨਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁੰਰਤ ਰਿਪੋਰਟ ਕਰਨ ਤਾਂ ਜੋ ਬਿਜਲੀ ਚੋਰੀ ਨੂੰ ਰੋਕਿਆ ਜਾ ਸਕੇ। 

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ