ਮਾਨਸਾ 11 ਮਾਰਚ:
ਸਿਹਤ ਸੰਸਥਾਵਾਂ ਅੰਦਰ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋੜ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫਤ ਮਿਲਣੇ ਚਾਹੀਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਹਾਰ ਤੇ ਇਲਾਜ਼ ਤਸੱਲੀਬਖਸ਼ ਹੋਣਾ ਚਾਹੀਦਾ ਹੈ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਆਮ ਆਦਮੀ ਕਲੀਨਿਕ ਵਿੱਚ 40 ਕਿਸਮ ਦੇ ਟੈਸਟ ਅਤੇ 80 ਕਿਸਮ ਦੀਆਂ ਮੁਫ਼ਤ ਦਵਾਈਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਹਦਾਇਤ ਕੀਤੀ। ਇਸ ਮੌਕੇ ਉਨਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋਡ ਦਾ ਅਚਨਚੇਤ ਦੌਰਾ
[wpadcenter_ad id='4448' align='none']