24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

Date:

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ ‘ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਦੁਆਰਾ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਰਿਪੋਰਟ ਕੱਲ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੁਸਾਸ਼ਨ ਸਪਤਾਹ ਦੌਰਾਨ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਜਾਵੇਗਾ।

ਇਸ ਮੌਕੇ ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਡੀਡੀਐੱਫ ਸ਼੍ਰੀ ਸੁਜੀਤ ਕਿਸ਼ਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਅਧਿਕਾਰੀ ਸ. ਇਕਬਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...