Friday, December 27, 2024

ਨਹਿਰ ’ਚ ਨਹਾਉਣ ‘ਤੇ ਲਗਾਈ ਰੋਕ :ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ

Date:

19 AUGUST,2023

SUTLEJ RIVER AND BIST DOAB ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਕੀਤੀ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ।

READ ALSO:ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਪਕੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 20 ਅਗਸਤ 2023 ਤੋਂ 19 ਅਕਤੂਬਰ, 2023 ਤੱਕ ਲਾਗੂ ਰਹਿਣਗੇ।SUTLEJ RIVER AND BIST DOAB

ਪੰਜਾਬ ਵਿੱਚ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ ਅਤੇ ਸੂਬੇ ਦੇ 8 ਜਿਲ੍ਹੇ ਪਾਣੀ ਦੀ ਪਲੇਟ ਵਿੱਚ ਆ ਗਏ ਸਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵਾਂਸ਼ਹਿਰ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ਕੋਈ ਵੀ ਵਿਅਕਤੀ ਨਾ ਜਾਵੇ ਅਤੇ ਨਾ ਹੀ ਇੱਥੇ ਨਹਾਉਣ।SUTLEJ RIVER AND BIST DOAB

Share post:

Subscribe

spot_imgspot_img

Popular

More like this
Related