ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

ਮਲੋਟ, 15 ਮਈ:

            ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਦਾ ਲੋਕ ਸਭਾ ਚੋਣਾਂ -2024 ਲਈ ਮੁੱਖ ਟੀਚਾ “ਇਸ ਬਾਰ 70 ਪਾਰ” ਹਾਸਿਲ ਕਰਨ ਹਿੱਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਅਤੇ ਸਹਾਇਕ ਰਿਟਰਨਿੰਗ ਅਫਸਰ 085-ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਸਵੀਪ ਗਤੀਵਿਧੀ ਅਧੀਨ ਖੁਦ ਲਿਖਿਆ ਨਾਟਕ “ਵੋਟਾਂ ਦਾ ਪਰਵ ਦੇਸ਼ ਦਾ ਗਰਵ” ਮਲੋਟ ਸ਼ਹਿਰ ਦੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਰਾਹੀ ਇਲੈਕਸ਼ਨ ਦਫਤਰ ਮਲੋਟ ਵਿਖੇ ਖੇਡਿਆ ਗਿਆ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਬੱਚਿਆਂ ਦੀ ਪੇਸ਼ਕਾਰੀ ਨੂੰ ਵੇਖ ਕੇ ਐਸ.ਡੀ.ਐਮ. ਸਾਹਿਬ ਵੱਲੋਂ ਨਤੀਜਾ ਐਲਾਨਿਆ ਗਿਆ। ਇਸ ਮੁਕਾਬਲੇ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ, ਜੀ.ਟੀ.ਬੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੋਨਾਂ ਸਕੂਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਅਤੇ ਡੀ.ਏ.ਵੀ. ਪਬਲਿਕ ਸਕੂਲ ਮਲੋਟ ਦੋਨਾਂ ਸਕੁਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਕੁੜੀਆਂ ਨੇ ਵੋਟਾਂ ਨਾਲ ਸਬੰਧਤ ਗਿੱਧਾ ਪਾ ਕੇ ਖੂਬ ਵਾਹ-ਵਾਹੀ ਲੁੱਟੀ। ਐਸ.ਡੀ.ਐਮ. ਸਾਹਿਬ ਡਾ. ਸੰਜੀਵ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੋਕੇ ਤੇ ਸਹਾਇਕ ਰਿਟਰਨਿੰਗ ਅਫਸਰ -1 ਮਲੋਟ ਸ਼੍ਰੀ ਸੁਖਵਿੰਦਰ ਸਿੰਘ ਟਿਵਾਣਾ, ਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਗੌਰਵ ਭਠੇਜਾ, ਸਹਾਇਕ ਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਬਲਦੇਵ ਕਾਲੜਾ, ਇਲੈਕਸ਼ਨ ਇੰਚਾਰਜ ਸ਼੍ਰੀ ਜਸਕਰਨ ਸਿੰਘ, ਜੂਨੀਅਰ ਸਹਾਇਕ ਸ਼੍ਰੀ ਬੰਟੀ ਖੁੰਗਰ, ਇਲੈਕਸ਼ਨ ਕਲਰਕ ਸ਼੍ਰੀਮਤੀ ਸਰਬਜੀਤ ਕੌਰ, ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਅਤੇ ਇਲੈਕਸ਼ਨ ਦਫਤਰ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਮੌਕੇ ਮੰਚ ਸੰਚਾਲਨ ਸ਼੍ਰੀ ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਮਿਮਿਟ ਮਲੋਟ ਵੱਲੋਂ ਨਿਭਾਇਆ ਗਿਆ।

————

[wpadcenter_ad id='4448' align='none']