Sunday, January 19, 2025

ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

Date:

ਸ੍ਰੀ ਮੁਕਤਸਰ ਸਾਹਿਬ, 20 ਮਈ

ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਟੀਮ 086 ਮੁਕਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਵੋਟਰ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਸਵੀਪ ਟੀਮ ਵੱਲੋਂ ਸ਼ਹਿਰ ਦੀ ਮੰਡੀ ਬਰੀਵਾਲਾ ਵਿਖੇ ਸਬ-ਤਹਿਸੀਲ ਦਫ਼ਤਰ, ਮਾਰਕਿਟ ਕਮੇਟੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਕੂਲ ਆਫ਼ ਐਂਮੀਨਾਂਸ, ਬੱਸ ਸਟੈਂਡ ਸਰਾਏਨਾਗਾ ਆਦਿ ਥਾਵਾਂ ’ਤੇ 01 ਜੂਨ 2024 ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਕੂਲਾਂ ਵਿੱਚ ਦਾਖਲੇ ਸਬੰਧੀ ਆਏ ਹੋਏ ਬੱਚਿਆਂ ਦੇ ਮਾਪਿਆਂ, ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਪਹਿਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਹੈ ਅਤੇ ਸਬੰਧਤ ਦਫ਼ਤਰਾਂ ਵਿੱਚ ਕੰਮ ਕਰਵਾਉਣ ਸਬੰਧੀ ਆਏ ਹੋਏ ਵਿਅਕਤੀਆਂ ਨੂੰ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਕੀਮਤੀ ਦੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਸਮੂਹ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ ਚੋਣ ਕਮਿਸ਼ਨ ਵੱਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ, ਛਾਂ ਦਾ ਪ੍ਰਬੰਧ, ਵੋਟਰਜ਼ ਹੈਲਪ ਡੈਸਕ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿ ਆਪਣੀ ਵੋਟ ਪਾਉਣਾ ਸਾਡਾ ਜ਼ਰੂਰੀ ਫ਼ਰਜ ਹੈ ਤੇ ਇਹ ਵੀ ਦੇਸ਼ ਸੇਵਾ ਦਾ ਹਿੱਸਾ ਹੈ, ਹਾਜ਼ਰ ਲੋਕਾਂ ਨੇ ਆਪਣੀ ਵੋਟ ਪਾਉਣ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਭਰੋਸਾ ਦਿੱਤਾ।

Share post:

Subscribe

spot_imgspot_img

Popular

More like this
Related

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ...

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...