Wednesday, January 8, 2025

ਜਿਲ੍ਹੇ ਵਿਚ ਲਗਾਤਾਰ ਕਰਵਾਇਆ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

Date:

ਸ੍ਰੀ ਮੁਕਤਸਰ ਸਾਹਿਬ 13 ਮਈ

ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ, ਜਿਸਨੂੰ SVEEP ਵਜੋਂ ਜਾਣਿਆ ਜਾਂਦਾ ਹੈ, ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਹੈ।
           ਸਵੀਪ ਦਾ ਮੁੱਖ ਟੀਚਾ ਭਾਰਤ ਵਿੱਚ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਇੱਕ ਸੂਝਵਾਨ ਫੈਸਲਾ ਲੈਣ ਲਈ ਉਤਸ਼ਾਹਿਤ ਕਰਕੇ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦਾ ਨਿਰਮਾਣ ਕਰਨਾ ਹੈ।

ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇਸ ਵਾਰ 70 ਤੋਂ ਪਾਰ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ-ਕਮ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕ ਸਭਾ ਹਲਕਿਆਂ ਵਿਚ ਸਵੀਪ ਟੀਮਾਂ ਵੱਲੋਂ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਦੇ ਆਪਣੇ ਸਵਿਧਾਨਕ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਸਵੀਪ ਨੋਡਲ ਅਫਸਰ ਸ੍ਰੀ ਸ਼ਮਿੰਦਰ ਬੱਤਰਾ ਵੱਲੋਂ ਮੁਕਤਸਰ ਵਿਕਾਸ ਮਿਸ਼ਨ ਦੁਆਰਾ ਅਯੋਜਿਤ ਕੀਤੇ ਜਾ ਰਹੇ ਮਦਰ ਡੇ ਸਮਾਗਮ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੇਸ ਦੇ ਲੋਕ ਤੰਤਰ ਨੂੰ ਮਜਬੂਤ ਬਣਾਉਣ ਲਈ ਵੋਟ ਪਾਉਣ ਦੇ ਹੱਕ ਨੂੰ ਜਰੂਰ ਇਸਤੇਮਾਲ ਕਰਨ, ਕੋਈ ਵੀ ਵੋਟਰ ਵੋਟਾਂ ਵਾਲੇ ਦਿਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਅਤੇ ਇਸ ਮੌਕੇ ਸਮੂਹ ਹਾਜਰੀਨ ਨੂੰ ਵੋਟ ਪਾਉਣ ਸਬੰਧੀ ਪ੍ਣ ਵੀ ਦੁਆਇਆ ਗਿਆ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...