ਸਵੀਪ ਟੀਮ ਨੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਵੋਟ ਦੇ ਅਧਿਕਾਰ ਲਈ ਕੀਤਾ ਉਤਸ਼ਾਹਿਤ 

ਸਵੀਪ ਟੀਮ ਨੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਵੋਟ ਦੇ ਅਧਿਕਾਰ ਲਈ ਕੀਤਾ ਉਤਸ਼ਾਹਿਤ 

ਫ਼ਰੀਦਕੋਟ, 7 ਮਈ 2024 ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ, ਦੀ ਯੋਗ ਅਗਵਾਈ ਹੇਠ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲਾ ਨੋਡਲ ਅਫ਼ਸਰ […]

ਫ਼ਰੀਦਕੋਟ, 7 ਮਈ 2024

ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ, ਦੀ ਯੋਗ ਅਗਵਾਈ ਹੇਠ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਪਹੁੰਚੇ । ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਣ ਉਚੇਚੇ ਤੌਰ ਤੇ ਹਾਜ਼ਰ ਹੋਏ । 

ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਅਤੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ  ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਜੂਨ 2024 ਨੂੰ  ਲੋਕ ਸਭਾ ਚੋਣਾਂ ‘ਚ ਬਿਨ੍ਹਾਂ ਡਰ, ਭੈਅ, ਲਾਲਚ,ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ । ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ  ਅਪੀਲ ਕੀਤੀ ਕਿ ਉਹ ਆਪਣੇ ਪ੍ਰੀਵਾਰਿਕ ਮੈਂਬਰਾਂ, ਸੰਪਰਕ ‘ਚ ਆਉਣ ਵਾਲੇ ਲੋਕਾਂ  ਨੂੰ  ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨ ਤਾਂ ਜੋ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਸਲੋਗਨ ਨੂੰ  ਅਮਲੀ ਜਾਮਾ ਪਹਿਨਾਇਆ ਜਾ ਸਕੇ ।

ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਸੀ-ਵਿਜ਼ਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ ।ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਣ ਨੇ ਵੋਟ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਅੰਦਰ ਅਸੀਂ ਆਪਣੀ ਵੋਟ ਨਾਲ ਆਪਣੀ ਮਨਪਸੰਦ ਸਰਕਾਰ ਚੁਣਦੇ ਹਾਂ । ਇਸ ਲਈ ਹਰ ਵਿਦਿਆਰਥੀ ਅਤੇ ਅਧਿਆਪਕ ਆਪਣੇ ਆਪ ਨੂੰ  ਵੋਟ ਦੇ ਅਧਿਕਾਰ ਲਈ ਜਾਗਰੂਕ ਕਰਨ ਵਾਲੀ ਟੀਮ ਦਾ ਹਿੱਸਾ ਮੰਨਦੇ ਹੋਏ ਚੋਣਾਂ ਦਾ ਪਰਵ-ਦੇਸ਼ ਦਾ ਗਰਵ ਮੰਨ ਕੇ ਆਪਣੀ ਅਹਿਮ ਭੂਮਿਕਾ ਅਦਾ ਕਰੇ । ਇਸ ਮੌਕੇ ਉਨ੍ਹਾਂ ਯਕੀਨ ਦੁਆਇਆ ਕਿ ਸਕੂਲ ਅੰਦਰ 01 ਜੂਨ ਤੱਕ ਵੋਟ ਜਾਗਰੂਕਤਾ ਅਭਿਆਨ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ  ਜਾਗਰੂਕ ਕੀਤਾ ਜਾਵੇਗਾ । ਇਸ ਵੋਟਰ ਜਾਗਰੂਕਤਾ ਸਮਾਗਮ ਲਈ ਸਕੂਲ ਦੇ ਅਧਿਆਪਕਾਂ ਨੇ ਪੂਰਨ ਸਹਿਯੋਗ ਦਿੱਤਾ ।

Tags:

Latest

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ