ਫ਼ਰੀਦਕੋਟ, 20 ਮਈ 2024
ਫ਼ਰੀਦਕ¯ਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਦੇ ਪ੍ਰਿੰਸੀਪਲ ਨੀਲਮ ਵਰਮਾ ਦੀ ਯੋਗ ਅਗਵਾਈ ਹੇਠ ਨਿਰੰਤਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ/ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ, ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ।
ਇਸ ਮੌਕੇ ਸਕੂਲ ਦੇ ਪਿੰਸੀਪਲ ਨੀਲਮ ਵਰਮਾ ਨੇ ਸਵੀਪ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਅੰਦਰ ਨਿਰੰਤਰ ਸਵੀਪ ਤਹਿਤ ਗਤੀਵਿਧੀਆਂ ਕਰਕੇ ਵਿਦਿਆਰਥੀ ਵਰਗ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਅਪੀਲ ਕੀਤੀ ਕਿ ਸਾਨੂੰ ਆਪਣੇ ਪ੍ਰੀਵਾਰਿਕ ਮੈਂਬਰਾਂ, ਸੁੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨ ਕਿਹਾ ਅਤੇ 70 ਪ੍ਰਤੀਸ਼ਤ ਦੇ ਟੀਚੇ ਨੂੰ ਸੰਭਵ ਬਣਉਣ ਲਈ ਹਰ ਵਰਗ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ਤੇ ਵੋਟ ਪਾਉਣੀ ਹੋਵੇਗੀ। ਇਸ ਮੌਕੇ ਦੱਸਿਆ ਗਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।
ਇਸ ਮੌਕ ਸੀ-ਵਿਜਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਕੌਂਸਲ ਨੇ ਸਭ ਦਾ ਧੰਨਵਾਦ ਕੀਤੇ। ਅੰਤ ’ਚ ਸਵੀਪ ਟੀਮ ਨੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ।
ਇਸ ਮੌਕੇ ਜਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ, ਸਵੀਪ ਟੀਮ ਮੈਂਬਰ ਨਵਦੀਪ ਸਿੰਘ ਰਿੱਕੀ, ਸੁਰੰਦਰਪਾਲ ਸਿੰਘ ਸੋਨੀ, ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।