ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ 

ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ 

ਫ਼ਰੀਦਕੋਟ, 20 ਮਈ 2024 ਫ਼ਰੀਦਕ¯ਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਦੇ ਪ੍ਰਿੰਸੀਪਲ ਨੀਲਮ ਵਰਮਾ ਦੀ ਯੋਗ ਅਗਵਾਈ ਹੇਠ ਨਿਰੰਤਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ/ਅਧਿਆਪਕਾਂ ਨੂੰ  ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ […]

ਫ਼ਰੀਦਕੋਟ, 20 ਮਈ 2024

ਫ਼ਰੀਦਕ¯ਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਦੇ ਪ੍ਰਿੰਸੀਪਲ ਨੀਲਮ ਵਰਮਾ ਦੀ ਯੋਗ ਅਗਵਾਈ ਹੇਠ ਨਿਰੰਤਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ/ਅਧਿਆਪਕਾਂ ਨੂੰ  ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ, ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ।

ਇਸ ਮੌਕੇ ਸਕੂਲ ਦੇ ਪਿੰਸੀਪਲ ਨੀਲਮ ਵਰਮਾ ਨੇ ਸਵੀਪ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ  ਸਕੂਲ ਅੰਦਰ ਨਿਰੰਤਰ ਸਵੀਪ ਤਹਿਤ ਗਤੀਵਿਧੀਆਂ ਕਰਕੇ ਵਿਦਿਆਰਥੀ ਵਰਗ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ  ਅਪੀਲ ਕੀਤੀ ਕਿ ਸਾਨੂੰ ਆਪਣੇ ਪ੍ਰੀਵਾਰਿਕ ਮੈਂਬਰਾਂ, ਸੁੰਪਰਕ ’ਚ ਆਉਣ ਵਾਲੇ ਲੋਕਾਂ  ਨੂੰ ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨ ਕਿਹਾ ਅਤੇ 70 ਪ੍ਰਤੀਸ਼ਤ ਦੇ ਟੀਚੇ ਨੂੰ ਸੰਭਵ ਬਣਉਣ ਲਈ ਹਰ ਵਰਗ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ਤੇ ਵੋਟ ਪਾਉਣੀ ਹੋਵੇਗੀ। ਇਸ ਮੌਕੇ ਦੱਸਿਆ ਗਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।

ਇਸ ਮੌਕ ਸੀ-ਵਿਜਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਕੌਂਸਲ ਨੇ ਸਭ ਦਾ ਧੰਨਵਾਦ ਕੀਤੇ। ਅੰਤ ’ਚ ਸਵੀਪ ਟੀਮ ਨੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ।

ਇਸ ਮੌਕੇ ਜਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ, ਸਵੀਪ ਟੀਮ ਮੈਂਬਰ  ਨਵਦੀਪ ਸਿੰਘ ਰਿੱਕੀ, ਸੁਰੰਦਰਪਾਲ ਸਿੰਘ ਸੋਨੀ,  ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ