ਸਵੀਪ ਟੀਮ ਨੇ ਸੰਤ ਮੋਹਨ ਦਾਸ ਮੈਮੋਰੀਅਲ ਸੀ.ਸੈ.ਸਕੂਲ ਕੋਟ ਸੁਖੀਆਂ ‘ਚ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਆ

ਫ਼ਰੀਦਕੋਟ, 3 ਮਈ.2024  

ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸਖੀਆ ਪਹੁੰਚੇ | ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜ ਥਾਪਰ ਅਤੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ- ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਨੇ ਕਿਹਾ ਕਿ ਨਵੇਂ ਵੋਟਰ 4 ਮਈ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਕੇ, ਆਪਣੇ ਅਧਾਰ ਕਾਰਡ, ਜਨਮ ਤਾਰੀਕ ਦਾ ਸਬੂਤ ਅਤੇ ਪਾਸਪੋਰਟ ਸਾਈਜ਼ ਦੀ ਫ਼ੋਟੋ ਅਪਲੋਡ ਕਰਕੇ ਆਪਣੀ ਵੋਟ ਬਣਾ ਸਕਦੇ ਹਾਂ |

ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਤੋਂ ਬਾਅਦ ਲੋਕਤੰਤਰ ਅੰਦਰ ਮਿਲੇ ਇਸ ਅਧਿਕਾਰ ਦੀ ਵਰਤੋਂ ਸਾਨੂੰ ਯਕੀਨੀ ਰੂਪ ‘ਚ 1 ਜੂਨ 2024 ਨੂੰ   ਬਿਨ੍ਹਾਂ ਡਰ, ਭੈ, ਲਾਲਚ,ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ | ਇਸ ਮੌਕੇ ਸੀ-ਵਿਜ਼ਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵਿਦਿਆਰਥੀ ਵੋਟਰਾਂ ਨੂੰ  ਵੋਟਰ ਪ੍ਰਣ ਕਰਵਾਇਆ ਗਿਆ

ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਸਲਰ ਜਸਬੀਰ ਸਿੰਘ ਜੱਸੀ ਨੇ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ਚੋਣਾਂ ਦਾ ਪਰਵ-ਦੇਸ਼ ਦਾ ਗਰਵ ਅਤੇ ਅਬ ਕੀ ਬਾਰ ਵੋਟਿੰਗ 70 ਪ੍ਰਤੀਸ਼ਤ ਪਾਰ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਨੌਜਵਾਨ ਆਮ ਲੋਕਾਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ‘ਚ ਸ਼ਾਮਲ ਹੋ ਕੇ ਕੰਮ ਕਰਨ ਤਾਂ ਸਹਿਜੇ ਹੀ 70 ਪ੍ਰਤੀਸ਼ਤ ਨੂੰ ਪਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀ ਵਰਗ ਨੇ ਵਿਸ਼ਵਾਸ਼ ਦੁਆਇਆ ਕਿ ਉਹ ਪ੍ਰਾਪਤ ਗਿਆਨ ਨੂੰ  ਅੱਗੇ ਵੰਡਣਗੇ | 

[wpadcenter_ad id='4448' align='none']