ਬਠਿੰਡਾ, 20 ਜੂਨ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਦੇ ਨਾਲ ਸਬੰਧਤ ਪ੍ਰੋਜੈਕਟ ਦੀਆਂ ਤਸਵੀਰਾਂ ਵੀ ਤਰੁੰਤ ਜ੍ਹਮਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ, ਸਿੱਖਿਆ, ਅਰਬਨ ਡਿਪੈਲਮੈਂਟ, ਪੇਂਡੂ ਵਿਕਾਸ, ਉਦਯੋਗ, ਭੂਮੀ ਰੱਖਿਆ, ਸੀਵਰੇਜ਼, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਤੇ ਅਧਿਕਾਰਤਾ, ਲੇਬਰ, ਪੀ.ਐਸ.ਪੀ.ਸੀ.ਐਲ, ਡੇਅਰੀ, ਖੇਤੀਬਾੜੀ, ਬਾਗਵਾਨੀ, ਸਹਿਕਾਰੀ ਸੇਵਾਵਾਂ, ਡੀ.ਐਮ.ਡੀ.ਆਈ.ਸੀ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਮਗਨਰੇਗਾ, ਪੀਐਮਏਵਾਈ, ਐਮਪੀ ਲੈਂਡ, ਡੀਸੀਪੀਓ, ਨਗਰ ਕੌਂਸਲਾਂ ਤੇ ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਜ਼ਿਲ੍ਹੇ ‘ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆ ਕੋਲੋਂ ਬਾਰੀਕੀ ਨਾਲ ਜਾਣਿਆ।
ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ, ਸਿਵਲ ਸਰਜਨ ਡਾ ਤੇਜਵੰਤ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।