ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Wednesday, December 25, 2024

Tag: CMMAAN

Browse our exclusive articles!

CM ਮਾਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ, ਪੰਜਾਬ ਲਈ ਆਈ ਚੰਗੀ ਖ਼ਬਰ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੀ. ਐੱਮ. ਭਗਵੰਤ ਮਾਨ ਤੇ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਵੱਲੋਂ ਬੀਤੇ ਲੰਮੇ ਸਮੇਂ ਤੋਂ ਕਣਕ ਦੇ ਨਾੜ ਤੇ...

ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ...

ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

Great news for workers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ...

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...

ਮੁੱਖ ਮੰਤਰੀ ਪੰਜਾਬ ਵਲੋਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ

Appointment letters distributed to candidates ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 409 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...

Popular

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...

ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ

ਫਿਰੋਜ਼ਪੁਰ/ਤਲਵੰਡੀ ਭਾਈ 24 ਦਸੰਬਰ(   ) 19 ਦਸੰਬਰ 2024 ਨੂੰ ਇੰਡੀਆ ਹੈਬੀਟੇਟ ਸੈਂਟਰ...

Subscribe

spot_imgspot_img